Home ਦੇਸ਼ ਓਡੀਸ਼ਾ ਸਰਕਾਰ ਨੇ ਬੱਚਿਆਂ ਦੀ ਸੁਰੱਖਿਆ ਲਈ ਲਿਆ ਮਹੱਤਵਪੂਰਨ ਫ਼ੈਸਲਾ

ਓਡੀਸ਼ਾ ਸਰਕਾਰ ਨੇ ਬੱਚਿਆਂ ਦੀ ਸੁਰੱਖਿਆ ਲਈ ਲਿਆ ਮਹੱਤਵਪੂਰਨ ਫ਼ੈਸਲਾ

0

ਓਡੀਸ਼ਾ : ਉੱਤਰੀ ਭਾਰਤ ਸਮੇਤ ਦੇਸ਼ ਭਰ ਵਿੱਚ ਗਰਮੀ ਦਾ ਪ੍ਰਭਾਵ ਲਗਾਤਾਰ ਵੱਧ ਰਿਹਾ ਹੈ। ਇਸ ਦੌਰਾਨ, ਓਡੀਸ਼ਾ ਸਰਕਾਰ ਨੇ ਬੱਚਿਆਂ ਦੀ ਸੁਰੱਖਿਆ ਲਈ ਇੱਕ ਮਹੱਤਵਪੂਰਨ ਫ਼ੈਸਲਾ ਲਿਆ ਹੈ। ਸੂਬੇ ਵਿੱਚ ਤਾਪਮਾਨ ਦੇ 40 ਡਿਗਰੀ ਸੈਲਸੀਅਸ ਤੋਂ ਉੱਪਰ ਪਹੁੰਚਣ ਦੇ ਬਾਅਦ ਸਰਕਾਰ ਨੇ ਸਾਰੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਪਹਿਲਾਂ ਹੀ ਘੋਸ਼ਿਤ ਕਰ ਦਿੱਤੀਆਂ ਗਿਆ ਹਨ।

ਮੁੱਖ ਮੰਤਰੀ ਮੋਹਨ ਚਰਨ ਮਾਝੀ ਨੇ ਸਕੂਲ ਅਤੇ ਜਨਤਕ ਸਿੱਖਿਆ ਵਿਭਾਗ ਦੇ ਇੱਕ ਪ੍ਰਸਤਾਵ ਨੂੰ ਮਨਜ਼ੂਰੀ ਦਿੰਦੇ ਹੋਏ ਆਦੇਸ਼ ਜਾਰੀ ਕੀਤਾ ਹੈ ਕਿ ਰਾਜ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲ 27 ਅਪ੍ਰੈਲ ਤੋਂ ਬੰਦ ਰਹਿਣਗੇ। ਇਹ ਫੈਸਲਾ ਖਾਸ ਤੌਰ ‘ਤੇ ਵਿਦਿਆਰਥੀਆਂ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖ ਕੇ ਲਿਆ ਗਿਆ ਹੈ। ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਸਕੂਲ ਬੰਦ ਰਹਿਣਗੇ, ਪਰ ਨਿਰਧਾਰਤ ਪ੍ਰੀਖਿਆਵਾਂ, ਜਨਗਣਨਾ ਦਾ ਕੰਮ ਅਤੇ ਹੋਰ ਪ੍ਰਬੰਧਕੀ ਗਤੀਵਿਧੀਆਂ ਨਿਰਧਾਰਤ ਸਮੇਂ ਅਨੁਸਾਰ ਜਾਰੀ ਰਹਿਣਗੀਆਂ।

ਪਹਿਲਾਂ ਮਈ ਵਿੱਚ ਹੁੰਦੀਆਂ ਸਨ ਛੁੱਟੀਆਂ

ਆਮ ਤੌਰ ‘ਤੇ ਸੂਬੇ ਵਿੱਚ ਗਰਮੀਆਂ ਦੀਆਂ ਛੁੱਟੀਆਂ ਮਈ ਦੇ ਪਹਿਲੇ ਹਫ਼ਤੇ ਤੋਂ ਬਾਅਦ ਸ਼ੁਰੂ ਹੁੰਦੀਆਂ ਹਨ, ਪਰ ਇਸ ਸਾਲ, ਤੇਜ਼ ਗਰਮੀ ਨੇ ਸਰਕਾਰ ਨੂੰ ਅਪ੍ਰੈਲ ਵਿੱਚ ਸਕੂਲ ਬੰਦ ਕਰਨ ਦਾ ਫ਼ੈਸਲਾ ਲਿਆ ਪਿਆ। ਕਈ ਜ਼ਿਲ੍ਹਿਆਂ ਵਿੱਚ ਤਾਪਮਾਨ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ, ਅਤੇ ਹਾਲਾਤ ਨੂੰ ਦੇਖਦੇ ਹੋਏ ਅੱਗੇ ਹੋਰ ਗਰਮੀ ਵੱਧਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ਰਾਜ ਦੇ ਮਾਲੀਆ ਅਤੇ ਆਫ਼ਤ ਪ੍ਰਬੰਧਨ ਮੰਤਰੀ ਸੁਰੇਸ਼ ਚੰਦਰ ਪੁਜਾਰੀ ਨੇ ਵੀ ਐਲਾਨ ਕੀਤਾ ਕਿ ਆਂਗਣਵਾੜੀ ਕੇਂਦਰ ਜਲਦੀ ਹੀ ਬੰਦ ਹੋ ਸਕਦੇ ਹਨ। ਬੱਚਿਆਂ ਨੂੰ ਉਨ੍ਹਾਂ ਦੇ ਘਰਾਂ ਤੱਕ ਜ਼ਰੂਰੀ ਰਾਸ਼ਨ ਪਹੁੰਚਾਉਣ ਦੇ ਪ੍ਰਬੰਧ ਕੀਤੇ ਜਾਣਗੇ। ਮੌਸਮ ਵਿਭਾਗ ਦੇ ਅਨੁਸਾਰ, ਰਾਜ ਦੇ ਕਈ ਇਲਾਕਿਆਂ ਵਿੱਚ ਤਾਪਮਾਨ ਪਹਿਲਾਂ ਹੀ 40 ਡਿਗਰੀ ਸੈਲਸੀਅਸ ਤੋਂ ਵੱਧ ਹੋ ਚੁੱਕਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ 45 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਅਜਿਹੇ ਵਿੱਚ ਸਰਕਾਰ ਦੇ ਇਸ ਕਦਮ ਨੂੰ ਰਾਹਤ ਭਰਿਆ ਮੰਨਿਆ ਜਾ ਰਿਹਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version