Home ਦੇਸ਼ ਓਡੀਸ਼ਾ ਹਸਪਤਾਲ ਅੱਗ ਹਾਦਸਾ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਜ਼ਖਮੀਆਂ ਦੇ ਜਲਦੀ...

ਓਡੀਸ਼ਾ ਹਸਪਤਾਲ ਅੱਗ ਹਾਦਸਾ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕੀਤੀ ਕਾਮਨਾ

0

ਓਡੀਸ਼ਾ: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਅੱਜ ਓਡੀਸ਼ਾ ਦੇ ਇੱਕ ਹਸਪਤਾਲ ਵਿੱਚ ਅੱਗ ਲੱਗਣ ਦੀ ਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਦੁੱਖ ਪ੍ਰਗਟ ਕੀਤਾ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।

ਓਡੀਸ਼ਾ ਦੇ ਮੁੱਖ ਮੰਤਰੀ ਮੋਹਨ ਚਰਨ ਮਾਝੀ ਨੇ ਕਿਹਾ ਕਿ ਰਾਜ ਸਰਕਾਰ ਦੁਆਰਾ ਚਲਾਏ ਜਾ ਰਹੇ ਐਸ.ਸੀ.ਬੀ. ਮੈਡੀਕਲ ਕਾਲਜ ਅਤੇ ਹਸਪਤਾਲ ਦੇ ਆਈ.ਸੀ.ਯੂ. ਵਿੱਚ ਬੀਤੀ ਦੇਰ ਰਾਤ ਲੱਗੀ ਭਿਆਨਕ ਅੱਗ ਕਾਰਨ ਘੱਟੋ-ਘੱਟ 10 ਮਰੀਜ਼ਾਂ ਦੀ ਮੌਤ ਹੋ ਗਈ।

ਰਾਸ਼ਟਰਪਤੀ ਮੁਰਮੂ ਨੇ ‘ਐਕਸ’ ‘ਤੇ ਇੱਕ ਪੋਸਟ ਵਿੱਚ ਕਿਹਾ, “ਓਡੀਸ਼ਾ ਦੇ ਕਟਕ ਵਿੱਚ ਸਥਿਤ ਇੱਕ ਹਸਪਤਾਲ ਵਿੱਚ ਭਿਆਨਕ ਅੱਗ ਲੱਗਣ ਕਾਰਨ ਹੋਏ ਜਾਨੀ ਨੁਕਸਾਨ ਤੋਂ ਮੈਂ ਬਹੁਤ ਦੁਖੀ ਹਾਂ। ਮ੍ਰਿਤਕਾਂ ਦੇ ਪਰਿਵਾਰਾਂ ਨਾਲ ਮੇਰੀ ਦਿਲੀ ਹਮਦਰਦੀ ਹੈ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੀ ਹਾਂ।”

NO COMMENTS

LEAVE A REPLY

Please enter your comment!
Please enter your name here

Exit mobile version