Homeਦੇਸ਼ਦੇਸ਼ ਦੇ 79ਵੇਂ ਆਜ਼ਾਦੀ ਦਿਵਸ ਦੇ ਮੌਕੇ ਲੋਕ ਨਿਰਮਾਣ ਵਿਭਾਗ ਮੰਤਰੀ ਹਰਭਜਨ...

ਦੇਸ਼ ਦੇ 79ਵੇਂ ਆਜ਼ਾਦੀ ਦਿਵਸ ਦੇ ਮੌਕੇ ਲੋਕ ਨਿਰਮਾਣ ਵਿਭਾਗ ਮੰਤਰੀ ਹਰਭਜਨ ਸਿੰਘ ਈ.ਟੀ.ਓ. ਲਹਿਰਾਉਣ ਕੌਮੀ ਝੰਡਾ

ਪਟਿਆਲਾ : ਦੇਸ਼ ਦੇ 79ਵੇਂ ਆਜ਼ਾਦੀ ਦਿਹਾੜੇ ਮੌਕੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਅਤੇ ਐਸ.ਪੀ. (ਹੈਡੁਕੁਆਰਟਰ) ਵੈਭਵ ਚੌਧਰੀ ਨੇ ਇਸ ਰਿਹਰਸਲ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਦੱਸਿਆ ਕਿ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਵਿਭਾਗ ਮੰਤਰੀ ਹਰਭਜਨ ਸਿੰਘ ਈ.ਟੀ.ਓ. ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਅਤੇ ਆਪਣਾ ਸੰਦੇਸ਼ ਦੇਣਗੇ 

ਐਸ.ਪੀ.(ਹੈਡੁਕੁਆਰਟਰ) ਵੈਭਵ ਚੌਧਰੀ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਦੇ ਸਮਾਗਮ ਲਈ ਜ਼ਿਲ੍ਹਾ ਪੁਲਿਸ ਨੇ ਸਖ਼ਤ ਸੁਰੱਖਿਆ ਇੰਤਜ਼ਾਮ ਕੀਤੇ ਹਨ ਅਤੇ ਲੋੜੀਂਦੀ ਫੋਰਸ ਨੂੰ ਤਾਇਨਾਤ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਪੁਲਿਸ ਨੇ ਸਮਾਗਮ ਦੇ ਮੱਦੇਨਜ਼ਰ ਆਪਣੀ ਚੌਕਸੀ ਹੋਰ ਵਧਾ ਦਿੱਤੀ ਹੈ। ਐਸ.ਪੀ. (ਹੈਡੁਕੁਆਰਟਰ) ਵੈਭਵ ਚੌਧਰੀ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਕਿਸੇ ਵੀ ਲਾਵਾਰਸ ਵਸਤੂ ਨੂੰ ਹੱਥ ਨਾ ਲਗਾਉਣ ਅਤੇ ਕਿਸੇ ਵੀ ਅਜਿਹੀ ਲਾਵਾਰਸ ਜਾਂ ਸ਼ੱਕੀ ਵਸਤੂ ਜਾਂ ਸ਼ੱਕੀ ਵਿਅਕਤੀ ਦਿਖਦਾ ਹੈ, ਇਸ ਬਾਰੇ ਸੂਚਨਾ ਨੇੜਲੇ ਪੁਲਿਸ ਥਾਣੇ , ਚੌਂਕੀ, ਨਾਕੇ ਜਾਂ ਪੀ.ਸੀ.ਆਰ.ਟੀਮ ਨੂੰ ਦੇਣ ਸਮੇਤ ਜਾਂ ਪੁਲਿਸ ਹੈਲਪਲਾਈਨ ਨੰਬਰ 112 ਨੰਬਰ ਤੇ ਦਿੱਤੀ ਜਾ ਸਕਦੀ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਰਿੰਦਰ ਸਿੰਘ ਟਿਵਾਣਾ, ਐਸ.ਡੀ.ਐਮ ਹਰਜੋਤ ਕੌਰ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments