Home ਰਾਜਸਥਾਨ ਦੀਵਾਲੀ ਦੇ ਤਿਉਹਾਰ ਮੌਕੇ ਸਵੇਰੇ 8 ਵਜੇ ਤੋਂ ਰਾਤ 10 ਵਜੇ ਤੱਕ...

ਦੀਵਾਲੀ ਦੇ ਤਿਉਹਾਰ ਮੌਕੇ ਸਵੇਰੇ 8 ਵਜੇ ਤੋਂ ਰਾਤ 10 ਵਜੇ ਤੱਕ ਹੀ ਗ੍ਰੀਨ ਪਟਾਕੇ ਚਲਾਉਣ ਦੀ ਇਜਾਜ਼ਤ

0

ਸ੍ਰੀਗੰਗਾਨਗਰ, 6 ਨਵੰਬਰ: ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਨਵੀਂ ਦਿੱਲੀ ਅਤੇ ਗ੍ਰਹਿ ਵਿਭਾਗ ਰਾਜਸਥਾਨ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਅਤੇ ਦਿੱਲੀ ਐੱਨ.ਸੀ.ਆਰ. ਵਿੱਚ ਹਵਾ ਪ੍ਰਦੂਸ਼ਣ ਦੇ ਵਧਦੇ ਪੱਧਰ ਨੂੰ ਪ੍ਰਭਾਵਸ਼ਾਲੀ ਅਤੇ ਢੁੱਕਵੇਂ ਢੰਗ ਨਾਲ ਘਟਾਉਣ ਲਈ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ‘ਤੇ ਨਿਯੰਤਰਣ ਅਤੇ ਨਿਯਮ ਲਾਗੂ ਕਰਨ ਸਬੰਧੀ ਸੁਪਰੀਮ ਕੋਰਟ ਅਤੇ ਰਾਸ਼ਟਰੀ ਗ੍ਰੀਨ ਟ੍ਰਿਬਿਊਨਲ ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਲਈ ਜ਼ਿਲ੍ਹਾ ਸ੍ਰੀਗੰਗਾਨਗਰ ਵਿੱਚ ਸਿਰਫ਼ ਗ੍ਰੀਨ ਆਤਿਸ਼ਬਾਜ਼ੀ ਅਤੇ ਪਟਾਕਿਆਂ ਦੀ ਨਿਯਮਾਂ ਅਨੁਸਾਰ ਵਿਕਰੀ ਅਤੇ ਵਰਤੋਂ ਦੀ ਇਜਾਜ਼ਤ ਹੋਵੇਗੀ।

ਜ਼ਿਲ੍ਹਾ ਕਲੈਕਟਰ ਡਾ. ਅਮਿਤ ਯਾਦਵ ਅਨੁਸਾਰ ਦੀਵਾਲੀ, ਗੁਰੂ ਪੁਰਬ ਅਤੇ ਹੋਰ ਤਿਉਹਾਰਾਂ ਮੌਕੇ ਸਵੇਰੇ 8 ਵਜੇ ਤੋਂ ਰਾਤ 10 ਵਜੇ ਤੱਕ, ਛੱਠ ਪੁਰਬ ਮੌਕੇ ਸਵੇਰੇ 6 ਵਜੇ ਤੋਂ ਰਾਤ 8 ਵਜੇ ਤੱਕ ਅਤੇ ਕ੍ਰਿਸਮਸ ਤੇ ਨਵੇਂ ਸਾਲ ਮੌਕੇ ਰਾਤ 11:55 ਵਜੇ ਤੋਂ 12:30 ਵਜੇ ਤੱਕ ਗ੍ਰੀਨ ਪਟਾਕੇ ਚਲਾਉਣ ਦੀ ਇਜਾਜ਼ਤ ਹੋਵੇਗੀ। ਗ੍ਰੀਨ ਆਤਿਸ਼ਬਾਜ਼ੀ ਅਤੇ ਪਟਾਕਿਆਂ ਦੀ ਪਛਾਣ ਹਰ ਪਟਾਕੇ ਦੇ ਡੱਬੇ ‘ਤੇ ਨੀਰੀ (NEERI) ਵੱਲੋਂ ਜਾਰੀ ਕੀਤੇ ਗਏ ਕਿਊ.ਆਰ. ਕੋਡ ਨੂੰ ਸਕੈਨ ਕਰਕੇ ਕੀਤੀ ਜਾ ਸਕਦੀ ਹੈ। ਸ਼ਹਿਰ ਵਿੱਚ ਜਿੱਥੇ ਏਅਰ ਕੁਆਲਿਟੀ ਇੰਡੈਕਸ (AQI) ਦਾ ਪੱਧਰ ‘ਪੂਅਰ’ ਜਾਂ ਇਸ ਤੋਂ ਵੀ ਖ਼ਰਾਬ ਹੋਵੇਗਾ, ਉੱਥੇ ਉਸ ਦਿਨ ਪਟਾਕੇ ਚਲਾਉਣ ‘ਤੇ ਪੂਰੀ ਤਰ੍ਹਾਂ ਪਾਬੰਦੀ ਰਹੇਗੀ।

NO COMMENTS

LEAVE A REPLY

Please enter your comment!
Please enter your name here

Exit mobile version