Homeਪੰਜਾਬਪੰਜ ਕਿਲੋ ਹੈਰੋਇਨ ਸਮੇਤ ਇੱਕ ਕਾਬੂ

ਪੰਜ ਕਿਲੋ ਹੈਰੋਇਨ ਸਮੇਤ ਇੱਕ ਕਾਬੂ

ਤਰਨਤਾਰਨ : ਸਰਹੱਦੀ ਖੇਤਰਾਂ ‘ਚ ਨਸ਼ਾ ਤਸਕਰਾਂ ਖ਼ਿਲਾਫ਼ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨ.ਸੀ.ਬੀ.) ਅਤੇ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਕਾਰਵਾਈ ਤੇਜ਼ ਕਰ ਦਿੱਤੀ ਹੈ। ਇਸੇ ਲੜੀ ਤਹਿਤ ਅੱਜ ਸਵੇਰੇ ਦੋਵਾਂ ਏਜੰਸੀਆਂ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਸਰਹੱਦੀ ਪਿੰਡ ਰਾਜੋਕੇ ਤੋਂ ਇੱਕ ਵਿਅਕਤੀ ਨੂੰ 5 ਕਿਲੋ ਹੈਰੋਇਨ ਸਮੇਤ ਕਾਬੂ ਕਰਨ ਦੀ ਸੂਚਨਾ ਹੈ। ਮੁਲਜ਼ਮ ਦੀ ਪਛਾਣ ਲਖਵਿੰਦਰ ਸਿੰਘ ਵਾਸੀ ਪਿੰਡ ਰਾਜੋਆ ਵਜੋਂ ਹੋਈ ਹੈ।

ਹਾਲਾਂਕਿ ਇਸ ਗ੍ਰਿਫ਼ਤਾਰੀ ਅਤੇ ਬਰਾਮਦ ਹੋਈ ਹੈਰੋਇਨ ਦੀ ਅਧਿਕਾਰਤ ਤੌਰ ‘ਤੇ ਕਿਸੇ ਅਧਿਕਾਰੀ ਨੇ ਪੁਸ਼ਟੀ ਨਹੀਂ ਕੀਤੀ ਹੈ। ਜ਼ਿਕਰਯੋਗ ਹੈ ਕਿ ਐਨ.ਸੀ.ਬੀ. ਅਤੇ ਬੀ.ਐਸ.ਐਫ. ਵੱਲੋਂ ਪਿਛਲੇ ਹਫ਼ਤੇ ਕੀਤੀ ਕਾਰਵਾਈ ਦੌਰਾਨ ਐਂਟੀ ਡਰੋਨ ਸਿਸਟਮ ਵਿੱਚ ਤਾਇਨਾਤ ਹੈੱਡ ਕਾਂਸਟੇਬਲ ਕਰਨਵੀਰ ਸਿੰਘ ਨੂੰ 15 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਅੱਜ ਇਕ ਹੋਰ ਕਾਰਵਾਈ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਸੂਤਰਾਂ ਅਨੁਸਾਰ ਫੜੇ ਗਏ ਹੈੱਡ ਕਾਂਸਟੇਬਲ ਕਰਨਵੀਰ ਸਿੰਘ ਦਾ ਸਬੰਧ ਪਿੰਡ ਰਾਜੋਕੇ ਵਾਸੀ ਲਖਵਿੰਦਰ ਸਿੰਘ ਨਾਲ ਹੋਣ ਦਾ ਸ਼ੱਕ ਹੈ। ਇਸ ਪਹਿਲੂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments