Homeਪੰਜਾਬਅਫੀਮ ਦੀ ਖੇਤੀ ਤੇ ਵਿਕਰੀ ਦੇ ਦੋਸ਼ 'ਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ

ਅਫੀਮ ਦੀ ਖੇਤੀ ਤੇ ਵਿਕਰੀ ਦੇ ਦੋਸ਼ ‘ਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ

ਲੁਧਿਆਣਾ: ਜ਼ਿਲ੍ਹੇ ਵਿੱਚ ਨਸ਼ੇ ਦੀ ਖੇਤੀ ਦਾ ਪਰਦਾਫਾਸ਼ ਹੋਇਆ ਹੈ। ਲੁਧਿਆਣਾ ਦਿਹਾਤੀ ਦੇ ਥਾਣਾ ਦਾਖਾ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਅਫੀਮ ਦੀ ਖੇਤੀ ਅਤੇ ਵਿਕਰੀ ਦੇ ਦੋਸ਼ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ । ਦੱਸਿਆ ਜਾ ਰਿਹਾ ਹੈ ਕਿ , ਦੋਸ਼ੀ ਦੀ ਪਹਿਚਾਣ ਹਰਜਿੰਦਰ ਸਿੰਘ ਉਰਫ਼ ਜਿੰਦਰ ਵਾਸੀ ਪਿੰਡ ਤਲਵੰਡੀ ਖੁਰਦ ਦੇ ਰੂਪ ਵਿੱਚ ਹੋਈ ਹੈ , ਜੋ ਕਿ ਘਰ ਵਿੱਚ ਹੀ ਅਫੀਮ ਦੀ ਖੇਤੀ ਕਰਦਾ ਸੀ । ਪੁਿਲਸ ਨੇ ਦੋਸ਼ੀ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ।

ਇਸ ਜਾਣਕਾਰੀ ਦਾ ਖੁਲਾਸਾ ਕਰਦਿਆਂ, ਦਾਖਾ ਪੁਲਿਸ ਸਟੇਸ਼ਨ ਦੇ ਏ.ਐਸ.ਆਈ. ਇੰਦਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਟੀਮ ਮੁੱਲਾਪੁਰ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ ਜਦੋਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਹਰਜਿੰਦਰ ਸਿੰਘ ਆਪਣੇ ਘਰ ਵਿੱਚ ਅਫੀਮ ਦੀ ਖੇਤੀ ਕਰ ਰਿਹਾ ਹੈ। ਜਦੋਂ ਪੁਲਿਸ ਨੇ ਮੌਕੇ ‘ਤੇ ਛਾਪਾ ਮਾਰਿਆ ਤਾਂ ਉਨ੍ਹਾਂ ਨੇ ਮੁਲਜ਼ਮ ਹਰਜਿੰਦਰ ਸਿੰਘ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਨੇ ਆਪਣੇ ਘਰ ਵਿੱਚ 376 ਅਫੀਮ ਦੇ ਪੌਦੇ ਲਗਾਏ ਸਨ, ਜਿਨ੍ਹਾਂ ਦੀ ਵਰਤੋਂ ਕਰਕੇ ਉਹ ਨਸ਼ਿਆਂ ਦੀ ਤਸਕਰੀ ਕਰ ਰਿਹਾ ਸੀ। ਫਿਲਹਾਲ ਪੁਲਿਸ ਨੇ ਦੋਸ਼ੀ ਤੋਂ ਪੁੱਛ-ਗਿੱਛ ਸ਼ੁਰੂ ਕਰ ਦਿੱਤੀ ਹੈ ਇਹ ਗੈਰ-ਕਾਨੂੰਨੀ ਨੈੱਟਵਰਕ ਦਾ ਜਾਲ ਕਿੱਥੇ-ਕਿੱਥੇ ਤੱਕ ਫੈਲਿਆ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments