Homeਪੰਜਾਬਭਾਰੀ ਮਾਤਰਾ 'ਚ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ

ਭਾਰੀ ਮਾਤਰਾ ‘ਚ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ

ਗੁਰੂਹਰਸਹਾਏ : ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦੇ ਹੋਏ ਥਾਣਾ ਲੱਖੋ ਕੇ ਬਹਿਰਾਮ ਦੀ ਪੁਲਿਸ ਨੇ ਇਕ ਵਿਅਕਤੀ ਨੂੰ 3 ਕਿਲੋ ਤੋਂ ਵੱਧ ਹੈਰੋਇਨ, ਇਕ ਕਾਰ ਅਤੇ ਇਕ ਮੋਬਾਇਲ ਫੋਨ ਸਮੇਤ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਐੱਨ.ਡੀ.ਪੀ.ਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਮੁੱਖ ਅਫਸਰ ਇੰਸਪੈਕਟਰ ਪਰਮਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਹੇਠਲੀ ਪੁਲਿਸ ਪਾਰਟੀ ਨੇ ਮੁਖਬਰ ਦੀ ਇਤਲਾਹ ‘ਤੇ ਗਸ਼ਤ ਦੌਰਾਨ ਨਰਿੰਦਰ ਸਿੰਘ ਉਰਫ ਮਿੱਠੂ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਦੋਨਾ ਮਟੌਰ ਉਰਫ ਗਜ਼ਨੀਵਾਲਾ ਨੂੰ ਕਾਬੂ ਕਰ ਲਿਆ।

ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ 2 ਕਿਲੋ 86 ਗ੍ਰਾਮ ਹੈਰੋਇਨ, 1 ਕਾਰ ਅਤੇ 1 ਵੀਵੋ ਮੋਬਾਈਲ ਫੋਨ ਬਰਾਮਦ ਕੀਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਉਹ ਇਹ ਹੈਰੋਇਨ ਕਿੱਥੋਂ ਲੈ ਕੇ ਆਇਆ ਸੀ ਅਤੇ ਅੱਗੇ ਕਿਸ ਨੂੰ ਸਪਲਾਈ ਕਰਨਾ ਸੀ ਤਾਂ ਜੋ ਨਸ਼ੇ ਦੇ ਚੱਲ ਰਹੇ ਨੈੱਟਵਰਕ ਨੂੰ ਤੋੜਿਆ ਜਾ ਸਕੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments