Homeਦੇਸ਼ਦਿੱਲੀ ਦੀ ਆਜ਼ਾਦ ਮਾਰਕੀਟ 'ਚ ਤਿੰਨ ਇਮਾਰਤਾਂ ਦੇ ਢਹਿ ਜਾਣ ਕਾਰਨ, 1...

ਦਿੱਲੀ ਦੀ ਆਜ਼ਾਦ ਮਾਰਕੀਟ ‘ਚ ਤਿੰਨ ਇਮਾਰਤਾਂ ਦੇ ਢਹਿ ਜਾਣ ਕਾਰਨ, 1 ਵਿਅਕਤੀ ਦੀ ਮੌਤ

ਦਿੱਲੀ : ਦਿੱਲੀ ਦੀ ਆਜ਼ਾਦ ਮਾਰਕੀਟ ਵਿੱਚ ਤਿੰਨ ਇਮਾਰਤਾਂ ਦੇ ਢਹਿ ਜਾਣ ਕਾਰਨ ਇੱਕ ਵੱਡਾ ਹਾਦਸਾ ਵਾਪਰਿਆ। ਤਿੰਨੋਂ ਇਮਾਰਤਾਂ ਬੀਤੀ ਦੇਰ ਰਾਤ ਨੂੰ ਲਗਭਗ 2 ਵਜੇ ਅਚਾਨਕ ਢਹਿ ਗਈਆਂ, ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਉਸਦੀ ਪਛਾਣ 46 ਸਾਲਾ ਮਨੋਜ ਵਜੋਂ ਹੋਈ ਹੈ, ਜੋ ਕਿ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਸੀ। ਇਮਾਰਤ ਡਿੱਗਣ ਕਾਰਨ ਨੇੜੇ ਖੜ੍ਹਾ ਇੱਕ ਟਰੱਕ ਵੀ ਨੁਕਸਾਨਿਆ ਗਿਆ ਹੈ। ਇਸ ਹਾਦਸੇ ਨੇ ਇਲਾਕੇ ਵਿੱਚ ਦਹਿਸ਼ਤ ਫੈਲਾ ਦਿੱਤੀ।

ਸੂਚਨਾ ਮਿਲਦੇ ਹੀ ਪੁਲਿਸ ਅਤੇ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚ ਗਈ। ਫਿਲਹਾਲ ਪੁਲਿਸ, ਫਾਇਰ ਬ੍ਰਿਗੇਡ ਅਤੇ ਐਨ.ਡੀ.ਆਰ.ਐਫ ਦੀਆਂ ਟੀਮਾਂ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ। ਇਮਾਰਤ ਦੇ ਮਲਬੇ ਹੇਠ ਕੁਝ ਲੋਕ ਵੀ ਦੱਬੇ ਹੋ ਸਕਦੇ ਹਨ। ਫਿਲਹਾਲ ਮਲਬਾ ਹਟਾਉਣ ਦਾ ਕੰਮ ਜਾਰੀ ਹੈ।

ਐਨ.ਡੀ.ਆਰ.ਐਫ ਦੇ ਅਧਿਕਾਰੀ ਨੇ ਜਾਣਕਾਰੀ ਦਿੱਤੀ

ਦਿੱਲੀ ਫਾਇਰ ਸਰਵਿਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਤੜਕੇ ਬਾੜਾ ਹਿੰਦੂ ਰਾਓ ਇਲਾਕੇ ਵਿੱਚ ਇੱਕ 3 ਮੰਜ਼ਿਲਾ ਇਮਾਰਤ ਢਹਿ ਗਈ। ਫਾਇਰ ਵਿਭਾਗ ਨੂੰ ਇਹ ਜਾਣਕਾਰੀ ਰਾਤ 1.56 ਵਜੇ ਮਿਲੀ।

ਐਨ.ਡੀ.ਆਰ.ਐਫ ਦੇ ਅਧਿਕਾਰੀ ਨੇ ਕਿਹਾ ਕਿ ਰਾਤ ਨੂੰ ਸੂਚਨਾ ਮਿਲੀ ਸੀ ਕਿ ਆਜ਼ਾਦ ਨਗਰ ਮਾਰਕੀਟ ਵਿੱਚ ਇੱਕ ਇਮਾਰਤ ਢਹਿ ਗਈ ਹੈ। ਸੂਚਨਾ ਮਿਲਦੇ ਹੀ ਟੀਮ ਤੁਰੰਤ ਮੌਕੇ ‘ਤੇ ਪਹੁੰਚ ਗਈ। ਰਾਤ ਨੂੰ ਬਚਾਅ ਕਾਰਜ ਸ਼ੁਰੂ ਕੀਤਾ ਗਿਆ, ਜਿਸ ਦੌਰਾਨ ਇੱਕ ਲਾਸ਼ ਬਰਾਮਦ ਕੀਤੀ ਗਈ। ਅਧਿਕਾਰੀ ਨੇ ਕਿਹਾ ਕਿ ਮਲਬਾ ਹਟਾਉਣ ਦਾ ਕੰਮ ਅਜੇ ਵੀ ਜਾਰੀ ਹੈ।

ਦੱਸਿਆ ਜਾ ਰਿਹਾ ਹੈ ਕਿ ਢਹਿ ਗਈ ਇਮਾਰਤ ਬਹੁਤ ਬੁਰੀ ਹਾਲਤ ਵਿੱਚ ਸੀ। ਬਚਾਅ ਕਾਰਜ ਲਈ NDRF ਟੀਮ ਨੂੰ ਮੌਕੇ ‘ਤੇ ਬੁਲਾਇਆ ਗਿਆ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments