Homeਦੇਸ਼ਹਿਮਾਚਲ ਦੇ ਊਨਾ ਜ਼ਿਲ੍ਹੇਂ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਨਾਲ ਵਾਪਰਿਆ ਹਾਦਸਾ,...

ਹਿਮਾਚਲ ਦੇ ਊਨਾ ਜ਼ਿਲ੍ਹੇਂ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਨਾਲ ਵਾਪਰਿਆ ਹਾਦਸਾ, 1 ਵਿਅਕਤੀ ਦੀ ਮੌਤ

ਊਨਾ: ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਦੇ ਪੁਲਿਸ ਥਾਣਾ ਬੰਗਾਨਾ ਦੇ ਤਹਿਤ ਥਾਨਾਕਲਾਂ ਦੇ ਨੇੜੇ ਹਰੀਨਗਰ ਵਿੱਚ ਬੀਤੀ ਰਾਤ ਕਰੀਬ 10 ਵਜੇ ਸ਼ਰਧਾਲੂਆਂ ਨਾਲ ਭਰੀ ਇੱਕ ਬੱਸ ਸੜਕ ਕਿਨਾਰੇ ਪਲਟ ਗਈ।

ਇਸ ਹਾਦਸੇ ਵਿੱਚ ਪੰਜਾਬ ਦੇ ਫਗਵਾੜਾ ਤੋਂ ਇੱਕ ਸ਼ਰਧਾਲੂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਇੱਕ ਵਿਅਕਤੀ ਦੀ ਲੱਤ ਟੁੱਟ ਗਈ। ਹਾਦਸੇ ਵਿੱਚ ਲਗਭਗ 25 ਸ਼ਰਧਾਲੂ ਜ਼ਖਮੀ ਹੋ ਗਏ। ਸਥਾਨਕ ਪ੍ਰਸ਼ਾਸਨ ਅਤੇ ਪੁਲਿਸ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਜ਼ਖਮੀਆਂ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ।

ਡੀਐਸਪੀ ਅਜੇ ਠਾਕੁਰ ਨੇ ਦੱਸਿਆ ਕਿ ਬੱਸ ਪੰਜਾਬ ਦੇ ਜਲੰਧਰ ਤੋਂ ਸ਼ਰਧਾਲੂਆਂ ਦੇ ਇੱਕ ਸਮੂਹ ਨੂੰ ਲੈ ਕੇ ਜਾ ਰਹੀ ਸੀ, ਜੋ ਧਾਰਮਿਕ ਸਥਾਨ ‘ਤੇ ਮੱਥਾ ਟੇਕਣ ਤੋਂ ਬਾਅਦ ਸ਼ਾਹਤਲਾਈ ਜਾ ਰਹੇ ਸਨ। ਫਿਲਹਾਲ ਪੁਲਿਸ ਨੇ ਘਟਨਾ ਵਾਲੀ ਥਾਂ ਦਾ ਮੁਆਇਨਾ ਕਰ ਲਿਆ ਹੈ। ਜ਼ਖਮੀਆਂ ਨੂੰ ਥਾਨਾਕਲਾਂ ਅਤੇ ਖੇਤਰੀ ਹਸਪਤਾਲ, ਊਨਾ ਲਿਜਾਇਆ ਗਿਆ ਹੈ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments