HomePunjabਪੰਜਾਬ 'ਚ ਮੁੜ ਤੋਂ ਬਦਲਿਆ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ

ਪੰਜਾਬ ‘ਚ ਮੁੜ ਤੋਂ ਬਦਲਿਆ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ

ਲੁਧਿਆਣਾ : ਪੰਜਾਬ ਸਰਕਾਰ (Punjab government) ਨੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਦਰਅਸਲ, ਸੂਬੇ ਵਿੱਚ ਸੰਘਣੀ ਧੁੰਦ ਅਤੇ ਮੌਸਮ ਵਿੱਚ ਆਈ ਤਬਦੀਲੀ ਕਾਰਨ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਹੈ, ਜਿਸ ਕਾਰਨ ਹੁਣ ਸਕੂਲਾਂ ਦਾ ਖੁੱਲਣ ਦਾ ਸਮਾਂ ਸਵੇਰੇ 9.30 ਵਜੇ ਤੋਂ 3.30 ਵਜੇ ਤੱਕ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਹਰਜੋਤ ਬੈਂਸ (Education Minister Harjot Bains) ਨੇ ਇੱਕ ਟਵੀਟ ਰਾਹੀਂ ਦੱਸਿਆ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਪੰਜਾਬ  ਭਗਵੰਤ ਸਿੰਘ ਮਾਨ ਜੀ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਕੁਝ ਹਿੱਸਿਆਂ ਵਿੱਚ ਪੈ ਰਹੀ ਸੰਘਣੀ ਧੁੰਦ ਅਤੇ ਮੌਸਮ ਤਬਦੀਲੀ ਕਾਰਨ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੇ ਖੁੱਲਣ ਦਾ ਸਮਾਂ ਸਵੇਰੇ 9:30 ਵਜੇ ਅਤੇ ਛੁੱਟੀ ਦਾ ਸਮਾਂ 3:30 ਵਜੇ ਕੀਤਾ ਜਾਂਦਾ ਹੈ। ਇਹ ਹੁਕਮ ਸੋਮਵਾਰ 04/12/2023 ਤੋਂ 23/12/2023 ਤੱਕ ਸਾਰੇ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ‘ਤੇ ਇਕਸਾਰ ਲਾਗੂ ਰਹਿਣਗੇ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments