ਅੰਮ੍ਰਿਤਸਰ: ਕੇਂਦਰੀ ਜੇਲ੍ਹ ਦੀ ਸੁਰੱਖਿਆ ਵਿੱਚ ਤਾਇਨਾਤ ਏ.ਐੱਸ.ਆਈ. ਰੇਸ਼ਮ ਸਿੰਘ ਨੂੰ 35 ਗ੍ਰਾਮ ਅਫੀਮ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਰੇਸ਼ਮ ਸਿੰਘ ਇੱਕ ਲਿਫ਼ਾਫ਼ੇ ਵਿੱਚ ਅਫੀਮ ਲੁਕਾ ਕੇ ਜੇਲ੍ਹ ਕੰਪਲੈਕਸ ਵਿੱਚ ਲੈ ਕੇ ਆਇਆ ਸੀ। ਤਲਾਸ਼ੀ ਦੌਰਾਨ ਉਸ ਨੂੰ ਕਾਬੂ ਕਰ ਲਿਆ ਗਿਆ।
ਫਿਲਹਾਲ, ਵਧੀਕ ਜੇਲ੍ਹ ਸੁਪਰਡੈਂਟ ਸਾਹਿਬ ਸਿੰਘ ਦੀ ਸ਼ਿਕਾਇਤ ‘ਤੇ ਥਾਣਾ ਇਸਲਾਮਾਬਾਦ ਦੀ ਪੁਲਿਸ ਨੇ ਏ.ਐੱਸ.ਆਈ. ਰੇਸ਼ਮ ਸਿੰਘ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਅਦਾਲਤ ਦੇ ਨਿਰਦੇਸ਼ਾਂ ਅਨੁਸਾਰ, ਉਸ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।
