Home ਦੇਸ਼ ਪੰਜਾਬ ‘ਚ ਭਲਕੇ ਮੀਂਹ ਤੇ ਹਨੇਰੀ ਦਾ “ਔਰੇਂਜ ਅਲਰਟ” ਜਾਰੀ

ਪੰਜਾਬ ‘ਚ ਭਲਕੇ ਮੀਂਹ ਤੇ ਹਨੇਰੀ ਦਾ “ਔਰੇਂਜ ਅਲਰਟ” ਜਾਰੀ

0

ਚੰਡੀਗੜ੍ਹ : ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਕਰਵਟ ਲੈ ਲਈ ਹੈ। ਮੌਸਮ ਵਿਭਾਗ ਨੇ 6 ਜੂਨ ਤੱਕ ਮੀਂਹ, ਗਰਜ-ਚਮਕ ਅਤੇ ਤੇਜ਼ ਹਨੇਰੀ ਲਈ “ਔਰੇਂਜ ਅਲਰਟ” ਜਾਰੀ ਕੀਤਾ ਹੈ। ਇਸ ਦੌਰਾਨ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿੱਚ ਇਸ ਬਦਲਾਅ ਨਾਲ ਲੋਕਾਂ ਨੂੰ ਹੀਟਵੇਵ ਤੋਂ ਕੁਝ ਰਾਹਤ ਮਿਲੇਗੀ, ਹਾਲਾਂਕਿ ਇਸ ਤੋਂ ਬਾਅਦ ਮੌਸਮ ਮੁੜ ਖੁਸ਼ਕ ਰਹਿਣ ਦੀ ਸੰਭਾਵਨਾ ਹੈ।

ਜੂਨ ਦੀ ਸ਼ੁਰੂਆਤ ਨਾਲ ਹੀ ਗਰਮੀ ਨੇ ਫਿਰ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ ਦੇ ਮੁਤਾਬਕ ਸੂਬੇ ਦੇ ਔਸਤ ਤਾਪਮਾਨ ਵਿੱਚ 0.2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਪਰ ਇਹ ਹਾਲੇ ਵੀ ਆਮ ਤੋਂ 2.7 ਡਿਗਰੀ ਘੱਟ ਹੈ। ਫਰੀਦਕੋਟ ਵਿੱਚ ਸਭ ਤੋਂ ਵੱਧ 42.6 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਦੇ ਕਈ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ। ਹਾਲਾਂਕਿ ਅੱਜ , 5 ਜੂਨ ਤੋਂ ਪੱਛਮੀ ਇਲਾਕਿਆਂ ਵਿੱਚ ਮੀਂਹ ਦੀ ਗਤੀਵਿਧੀ ਘਟਣ ਲੱਗੇਗੀ ਅਤੇ ਹੌਲੀ-ਹੌਲੀ ਪੂਰਬੀ ਇਲਾਕਿਆਂ ਵੱਲ ਵਧੇਗੀ। ਚੰਡੀਗੜ੍ਹ ਅਤੇ ਇਸਦੇ ਨੇੜਲੇ ਇਲਾਕਿਆਂ ਵਿੱਚ ਵੀ ਅਗਲੇ ਦੋ ਦਿਨਾਂ ਤੱਕ ਤੇਜ਼ ਹਵਾਵਾਂ, ਗਰਜ-ਚਮਕ ਅਤੇ ਕੁਝ ਥਾਵਾਂ ‘ਤੇ ਭਾਰੀ ਮੀਂਹ ਪੈ ਸਕਦਾ ਹੈ। ਸੂਬੇ ਦੇ ਜ਼ਿਆਦਾਤਰ ਜ਼ਿ ਲ੍ਹਿਆਂ ਵਿੱਚ ਤਾਪਮਾਨ 35 ਤੋਂ 42 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਗਿਆ ਹੈ।

ਇਸ ਦੌਰਾਨ ਦੱਖਣ-ਪੱਛਮੀ ਮਾਨਸੂਨ ਵੀ ਹੌਲੀ-ਹੌਲੀ ਅੱਗੇ ਵਧ ਰਿਹਾ ਹੈ। ਮੌਸਮ ਵਿਗਿਆਨ ਕੇਂਦਰ ਅਨੁਸਾਰ ਕੇਰਲ, ਤਮਿਲਨਾਡੂ, ਲੱਖਸ਼ਦੀਪ ਅਤੇ ਅਰਬ ਸਾਗਰ ਤੇ ਬੰਗਾਲ ਦੀ ਖਾੜੀ ਦੇ ਕੁਝ ਹਿੱਸਿਆਂ ਵਿੱਚ ਮਾਨਸੂਨ ਦੇ ਅੱਗੇ ਵਧਣ ਲਈ ਹਾਲਾਤ ਅਨੁਕੂਲ ਹਨ।

ਇਸ ਦੇ ਨਾਲ ਹੀ, ਪੱਛਮੀ ਉੱਤਰ ਪ੍ਰਦੇਸ਼ ਅਤੇ ਉੱਤਰ ਪਾਕਿਸਤਾਨ ‘ਤੇ ਸਰਗਰਮ ਪੱਛਮੀ ਵਿਘਨ ਦੇ ਕਾਰਨ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਅਗਲੇ ਕੁਝ ਦਿਨਾਂ ਤੱਕ ਮੌਸਮ ਦਾ ਮਿਜ਼ਾਜ ਬਦਲਿਆ ਰਹਿ ਸਕਦਾ ਹੈ। ਮੌਸਮ ਵਿਭਾਗ ਨੇ ਇਸ ਦੌਰਾਨ ਤੇਜ਼ ਹਵਾਵਾਂ, ਗਰਜ-ਚਮਕ ਅਤੇ ਕਈ ਇਲਾਕਿਆਂ ਵਿੱਚ ਮੀਂਹ ਦੀ ਸੰਭਾਵਨਾ ਜਤਾਈ ਹੈ।

NO COMMENTS

LEAVE A REPLY

Please enter your comment!
Please enter your name here

Exit mobile version