Homeਪੰਜਾਬਪੰਜਾਬ 'ਚ ਦੋ ਦਿਨ ਗੜੇਮਾਰੀ ਤੇ ਤੇਜ਼ ਤੂਫ਼ਾਨ ਲਈ "ਔਰੇਂਜ ਅਲਰਟ" ਜਾਰੀ

ਪੰਜਾਬ ‘ਚ ਦੋ ਦਿਨ ਗੜੇਮਾਰੀ ਤੇ ਤੇਜ਼ ਤੂਫ਼ਾਨ ਲਈ “ਔਰੇਂਜ ਅਲਰਟ” ਜਾਰੀ

ਚੰਡੀਗੜ੍ਹ: ਪੰਜਾਬ ‘ਚ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਗਰਮੀ ਤੋਂ ਲੋਕਾਂ ਨੂੰ ਅੱਜ ਸਵੇਰੇ ਰਾਹਤ ਮਿਲੀ। ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਮੀਂਹ ਤੋਂ ਬਾਅਦ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਨੇ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਦੋ ਦਿਨ ਗੜੇਮਾਰੀ ਅਤੇ ਤੇਜ਼ ਤੂਫ਼ਾਨ ਲਈ “ਔਰੇਂਜ ਅਲਰਟ” ਜਾਰੀ ਕੀਤਾ ਹੈ।

ਮੌਸਮ ਵਿਭਾਗ ਮੁਤਾਬਕ ਕਈ ਇਲਾਕਿਆਂ ‘ਚ 70 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣਗੀਆਂ, ਜਿਸ ਕਾਰਨ ਮੌਸਮ ‘ਚ ਬਦਲਾਅ ਦੇ ਨਾਲ-ਨਾਲ ਤਾਪਮਾਨ ‘ਚ ਗਿਰਾਵਟ ਆਵੇਗੀ। ਵਿਭਾਗ ਨੇ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਗੜ੍ਹੇਮਾਰੀ ਅਤੇ ਤੇਜ਼ ਗਰਜ ਦੀ ਚੇਤਾਵਨੀ ਦਿੱਤੀ ਹੈ, ਜਦਕਿ ਸ਼ਨੀਵਾਰ ਤੋਂ ਸੋਮਵਾਰ ਤੱਕ ਤੇਜ਼ ਹਵਾਵਾਂ ਲਈ ‘ਯੈਲੋ ਚੇਤਾਵਨੀ ਜਾਰੀ ਕੀਤੀ ਗਈ ਹੈ।

ਸੂਬੇ ‘ਚ ਬੀਤੇ ਦਿਨ ਗਰਮੀ ਦਾ ਕਹਿਰ ਜਾਰੀ ਰਿਹਾ ਅਤੇ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 4.4 ਡਿਗਰੀ ਵੱਧ ਰਿਹਾ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 46.2 ਡਿਗਰੀ ਦਰਜ ਕੀਤਾ ਗਿਆ। ਇਸੇ ਤਰ੍ਹਾਂ ਫ਼ਿਰੋਜ਼ਪੁਰ ਦਾ ਵੱਧ ਤੋਂ ਵੱਧ ਤਾਪਮਾਨ 43.3, ਪਟਿਆਲਾ ਦਾ 43.6 ਅਤੇ ਅੰਮ੍ਰਿਤਸਰ ਦਾ 43.2 ਡਿਗਰੀ ਦਰਜ ਕੀਤਾ ਗਿਆ। ਇਸੇ ਤਰ੍ਹਾਂ ਔਸਤ ਘੱਟੋ-ਘੱਟ ਤਾਪਮਾਨ ਵਿੱਚ 1.6 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਅਤੇ ਪਠਾਨਕੋਟ ਵਿੱਚ ਘੱਟੋ-ਘੱਟ ਤਾਪਮਾਨ 24.7 ਡਿਗਰੀ ਦਰਜ ਕੀਤਾ ਗਿਆ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments