HomePunjabਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਤਰੱਕੀਆਂ ਸਬੰਧੀ ਹੁਕਮ ਜਾਰੀ

ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਤਰੱਕੀਆਂ ਸਬੰਧੀ ਹੁਕਮ ਜਾਰੀ

ਚੰਡੀਗੜ੍ਹ: ਸਕੂਲ ਸਿੱਖਿਆ ਡਾਇਰੈਕਟੋਰੇਟ (Directorate of School Education) (ਸੈਕੰਡਰੀ), ਪੰਜਾਬ ਦੇ ਦਫ਼ਤਰ ਵੱਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰ (ਡੀ.ਈ.ਓ.) ਨੂੰ ਆਦੇਸ਼ ਜਾਰੀ ਕੀਤੇ ਗਏ ਹਨ। ਇਹ ਹੁਕਮ ਪ੍ਰਿੰਸੀਪਲ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਸਹਾਇਕ ਡਾਇਰੈਕਟਰ ਵਜੋਂ ਪਦਉੱਨਤ ਕਰਨ ਨਾਲ ਸਬੰਧਤ ਹੈ।

ਸਾਰੇ ਜ਼ਿਲ੍ਹਿਆਂ ਵਿੱਚ ਕੰਮ ਕਰ ਰਹੇ ਪ੍ਰਿੰਸੀਪਲਾਂ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਸਮੇਤ ਜਿਨ੍ਹਾਂ ਅਧਿਕਾਰੀਆਂ ਦੀ ਸੂਚੀ ਪਹਿਲਾਂ ਹੀ ਭੇਜੀ ਜਾ ਚੁੱਕੀ ਹੈ, ਉਨ੍ਹਾਂ ਅਧਿਕਾਰੀਆਂ ਤੋਂ ਸਹਿਮਤੀ ਅਤੇ ਅਸਹਿਮਤੀ ਲਈ ਜਾਵੇ ਕਿ ਉਹ ਭਵਿੱਖ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਜਾਂ ਸਹਾਇਕ ਡਾਇਰੈਕਟਰ ਵਜੋਂ ਤਰੱਕੀ ਪ੍ਰਾਪਤ ਕਰਨਾ ਚਾਹੁੰਦੇ ਹਨ ਜਾਂ ਨਹੀਂ। ਇਸ ਸਹਿਮਤੀ ਅਤੇ ਅਸਹਿਮਤੀ ਪੱਤਰ ਦੇ ਜਾਰੀ ਹੋਣ ‘ਤੇ 3 ਦਿਨਾਂ ਦੇ ਅੰਦਰ ਦਫ਼ਤਰ ਦੀ ਈਮੇਲ dsese.promotion@punjabeducation.gov.in ‘ਤੇ ਭੇਜੀ ਜਾਣੀ ਚਾਹੀਦੀ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments