Homeਪੰਜਾਬਮਾਲੇਰਕੋਟਲਾ ਦੇ DC ਤੇ SSP ਨੂੰ ਸਰਕਾਰੀ ਰਿਹਾਇਸ਼ ਖਾਲੀ ਕਰਨ ਦੇ ਹੁਕਮ...

ਮਾਲੇਰਕੋਟਲਾ ਦੇ DC ਤੇ SSP ਨੂੰ ਸਰਕਾਰੀ ਰਿਹਾਇਸ਼ ਖਾਲੀ ਕਰਨ ਦੇ ਹੁਕਮ ਜਾਰੀ

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮਾਲੇਰਕੋਟਲਾ ਜ਼ਿਲ੍ਹੇ ਵਿੱਚ ਨਿਆਂਇਕ ਅਧਿਕਾਰੀਆਂ ਲਈ ਰਿਹਾਇਸ਼ ਮੁਹੱਈਆ ਕਰਵਾਉਣ ਵਿੱਚ ਅਸਫ਼ਲ ਰਹਿਣ ‘ਤੇ ਬੀਤੇ ਦਿਨ ਪੰਜਾਬ ਸਰਕਾਰ ਵਿਰੁੱਧ ਸਖ਼ਤ ਰੁਖ਼ ਅਪਣਾਇਆ। ਅਦਾਲਤ ਨੇ ਇਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ,ਜਿਸ ਵਿੱਚ ਰਾਜ ਸਰਕਾਰ ਨੇ ਮਾਲੇਰਕੋਟਲਾ ਦੇ ਡਿਪਟੀ ਕਮਿਸ਼ਨਰ (ਡੀ.ਸੀ.) ਅਤੇ ਸੀਨੀਅਰ ਪੁਲਿਸ ਸੁਪਰਡੈਂਟ (ਐਸ.ਐਸ.ਪੀ.) ਨੂੰ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਖਾਲੀ ਕਰਨ ਦੇ ਹੁਕਮ ਨੂੰ ਵਾਪਸ ਲੈਣ ਦੀ ਮੰਗ ਕੀਤੀ ਸੀ।

ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਸੰਜੀਵ ਬੇਰੀ ਦੀ ਬੈਂਚ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਪ੍ਰਸ਼ਾਸਨਿਕ ਫ਼ੈੈਸਲੇ ਦੁਆਰਾ ਨਿਆਂਇਕ ਹੁਕਮ ਨੂੰ ਉਲਟਾਇਆ ਨਹੀਂ ਜਾ ਸਕਦਾ। ਅਦਾਲਤ ਨੇ ਟਿੱਪਣੀ ਕੀਤੀ ਕਿ ਸਰਕਾਰ ਕੋਲ ਸਿਰਫ਼ ਦੋ ਵਿਕਲਪ ਹਨ: ਜਾਂ ਤਾਂ ਹਾਈ ਕੋਰਟ ਵਿੱਚ ਹੁਕਮ ਨੂੰ ਚੁਣੌਤੀ ਦਿਓ ਜਾਂ ਇਸਦੀ ਪਾਲਣਾ ਕਰੋ। ਹੁਕਮ ਵਾਪਸ ਲੈਣ ਦਾ ਕੋਈ ਵਿਕਲਪ ਨਹੀਂ ਹੈ।

ਇਹ ਮੁੱਦਾ ਮਾਲੇਰਕੋਟਲਾ ਬਾਰ ਐਸੋਸੀਏਸ਼ਨ ਵੱਲੋਂ ਦਾਇਰ ਪਟੀਸ਼ਨ ਦੀ ਸੁਣਵਾਈ ਦੌਰਾਨ ਉੱਠਿਆ ਸੀ। ਅਦਾਲਤ ਨੇ ਪਹਿਲਾਂ 12 ਸਤੰਬਰ ਨੂੰ ਹੁਕਮ ਦਿੱਤਾ ਸੀ ਕਿ ਡੀ.ਸੀ. ਦੇ ਕਬਜ਼ੇ ਵਾਲੇ ਗੈਸਟ ਹਾਊਸ ਅਤੇ ਐਸ.ਐਸ.ਪੀ. ਦੀ ਰਿਹਾਇਸ਼ ਨੂੰ ਤੁਰੰਤ ਖਾਲੀ ਕਰਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੂੰ ਸੌਂਪ ਦਿੱਤਾ ਜਾਵੇ। ਹਾਈ ਕੋਰਟ ਨੇ ਪੰਜਾਬ ਸਰਕਾਰ ਦੀ ਵਾਪਸੀ ਅਰਜ਼ੀ ਨੂੰ ਖਾਰਜ ਕਰ ਦਿੱਤਾ ਅਤੇ ਅਗਲੀ ਸੁਣਵਾਈ 17 ਨਵੰਬਰ ਤੋਂ ਸ਼ੁਰੂ ਹੋਣ ਵਾਲੇ ਹਫ਼ਤੇ ਵਿੱਚ ਤੈਅ ਕੀਤੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments