Home ਪੰਜਾਬ ਮਨੋਹਰ ਸ਼ਖਸ਼ੀਅਤ ਉਸਾਰੀ ਕੈਂਪ ਦਾ ਆਯੋਜਨ

ਮਨੋਹਰ ਸ਼ਖਸ਼ੀਅਤ ਉਸਾਰੀ ਕੈਂਪ ਦਾ ਆਯੋਜਨ

0

ਨਾਭਾ : ਭਾਈ ਸਾਹਿਬ ਭਾਈ ਜਸਬੀਰ ਸਿੰਘ ਜੀ ਖਾਲਸਾ ਖੰਨੇ ਵਾਲਿਆਂ ਦੀ ਪ੍ਰੇਰਨਾ ਸਦਕਾ ਪੰਜਾਬ ਚ ਚਲਾਈ ਗਈ ਸੰਸਥਾ “ਐਜੂਕੇਟ ਪੰਜਾਬ ਪ੍ਰੋਜੈਕਟ” ਦੀ ਅਗਵਾਈ ਹੇਠ ਨਾਭਾ ਦੇ ਪਿੰਡ ਸੁਖੇਵਾਲ ਵਿਖੇ ਐਮਿਨੇਂਟ ਸਮਾਰਟ ਸਕੂਲ ਅਤੇ ਇਲਾਕੇ ਦੇ ਵਿਦਿਆਰਥੀਆਂ ਲਈ ਮਨੋਹਰ ਸ਼ਖਸ਼ੀਅਤ ਉਸਾਰੀ ਕੈਂਪ ਦਾ ਆਯੋਜਨ ਕੀਤਾ ਗਿਆ।

ਕੈਂਪ ਦੌਰਾਨ ਵਿਦਿਆਰਥੀਆਂ ਨਾਲ ਉਨ੍ਹਾਂ ਦੇ ਜੀਵਨ ਨਾਲ ਜੁੜੇ ਵਿਚਾਰਾਂ ਅਤੇ ਭਵਿੱਖੀ ਲਕਸ਼ਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਕੈਂਪ ਵਿੱਚ ਵਿਦਿਆਰਥੀਆਂ ਨੂੰ ਚੰਗੀਆਂ ਕਦਰਾਂ-ਕੀਮਤਾਂ ਅਪਣਾਉਣ ਅਤੇ ਸਮਾਜ ਵਿੱਚ ਸਨਮਾਨਪੂਰਵਕ ਜੀਵਨ ਬਿਤਾਉਣ ਲਈ ਪ੍ਰੇਰਿਤ ਕੀਤਾ ਗਿਆ। ਵਲੰਟੀਅਰਾਂ ਵੱਲੋਂ ਵਿਦਿਆਰਥੀਆਂ ਨੂੰ ਆਤਮ-ਵਿਸ਼ਵਾਸ, ਅਨੁਸ਼ਾਸਨ ਅਤੇ ਸਕਾਰਾਤਮਕ ਸੋਚ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ।

ਇਸ ਮੌਕੇ ਐਜੂਕੇਟ ਪੰਜਾਬ ਪ੍ਰੋਜੈਕਟ ਸੰਸਥਾ ਦੀ ਮੁੱਖ ਸੇਵਾਦਾਰ ਜਸਪ੍ਰੀਤ ਕੌਰ (ਇੰਚਾਰਜ ਐਜੂਕੇਟ ਪੰਜਾਬ ਪ੍ਰੋਜੈਕਟ ਸੰਸਥਾ, ਲੁਧਿਆਣਾ) ਦਮਨਪ੍ਰੀਤ ਕੌਰ, ਉਪਕਾਰ ਕੌਰ, ਅੰਮ੍ਰਿਤਪਾਲ ਕੌਰ ਅਤੇ ਦਲਜੀਤ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਚੰਗੀਆਂ ਕਦਰਾਂ ਕੀਮਤਾਂ ਅਤੇ ਸਮਾਜ ਦੇ ਵਿੱਚ ਵਿਚਰਨ ਦੇ ਗੁਰਾ ਬਾਰੇ ਜਾਣੂ ਕਰਵਾਇਆ ਗਿਆ। ਸਕੂਲ ਪ੍ਰਬੰਧਕਾਂ ਨੇ ਇਸ ਉਪਰਾਲੇ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਕੈਂਪ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਤਿੰਦਰ ਸਿੰਘ ਨੇ ਬੱਚਿਆਂ ਨੂੰ ਗੁਰਮਤਿ ਸਬੰਧੀ ਜਾਣਕਾਰੀ ਸਾਂਝੀ ਕੀਤੀ।

NO COMMENTS

LEAVE A REPLY

Please enter your comment!
Please enter your name here

Exit mobile version