Homeਪੰਜਾਬਬੇਕਾਬੂ ਸਕੂਲ ਵੈਨ ਬਿਜਲੀ ਦੇ ਖੰਭੇ ਨਾਲ ਟਕਰਾਈ , 20 ਤੋਂ 21...

ਬੇਕਾਬੂ ਸਕੂਲ ਵੈਨ ਬਿਜਲੀ ਦੇ ਖੰਭੇ ਨਾਲ ਟਕਰਾਈ , 20 ਤੋਂ 21 ਬੱਚੇ ਸਨ ਸਵਾਰ

ਲੁਧਿਆਣਾ : ਅਮਨ ਨਗਰ ਇਲਾਕੇ ਵਿੱਚ ਬੀਤੇ ਦਿਨ ਉਸ ਸਮੇਂ ਵੱਡਾ ਹਾਦਸਾ ਵਾਪਰਨੋਂ ਵਾਲ-ਵਾਲ ਬਚ ਗਿਆ, ਜਦੋਂ ਇੱਕ ਪ੍ਰਾਈਵੇਟ ਸਕੂਲ ਦੇ ਲਗਭਗ 20 ਤੋਂ 21 ਬੱਚਿਆਂ ਨੂੰ ਲੈ ਕੇ ਜਾ ਰਹੀ ਇੱਕ ਸਕੂਲ ਬੱਸ ਬੇਕਾਬੂ ਹੋ ਕੇ ਸੜਕ ਕਿਨਾਰੇ ਬਿਜਲੀ ਦੇ ਖੰਭੇ ਨਾਲ ਜਾ ਟਕਰਾਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਜ਼ੋਰਦਾਰ ਧਮਾਕੇ ਨਾਲ ਬਿਜਲੀ ਦਾ ਭਾਰੀ ਖੰਭਾ ਟੁੱਟ ਗਿਆ ਅਤੇ ਹਾਈ-ਵੋਲਟੇਜ ਤਾਰਾਂ ਬੱਸ ਦੇ ਉੱਪਰ ਆ ਡਿੱਗੀਆਂ ।

ਰੌਂਗਟੇ ਖੜ੍ਹੇ ਕਰ ਦੇਣ ਵਾਲੀ ਇਸ ਘਟਨਾ ਦੀ ਸੀ.ਸੀ.ਟੀ.ਵੀ. ਫੁਟੇਜ ਸਾਹਮਣੇ ਆਈ ਹੈ, ਜਿਸ ਤੋਂ ਹਾਦਸੇ ਦੇ ਅਸਲ ਕਾਰਨ ਦਾ ਪਤਾ ਲੱਗਦਾ ਹੈ। ਸਥਾਨਕ ਲੋਕਾਂ ਦੀ ਬਹਾਦਰੀ ਸਦਕਾ ਇੱਕ ਵੱਡੀ ਅਤੇ ਜਾਨਲੇਵਾ ਦੁਰਘਟਨਾ ਟਲ ਗਈ, ਹਾਲਾਂਕਿ ਇਸ ਦੌਰਾਨ ਕਈ ਬੱਚੇ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਲਾਪਰਵਾਹ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ, ਜਦਕਿ ਸਕੂਲ ਪ੍ਰਬੰਧਕਾਂ ਨੇ ਇਸ ਮਾਮਲੇ ‘ਤੇ ਚੁੱਪ ਵੱਟ ਰੱਖੀ ਹੈ। ਸਥਾਨਕ ਲੋਕਾਂ ਦਾ ਦੋਸ਼ ਹੈ ਕਿ ਡਰਾਈਵਰ ਨੇ ਨਸ਼ਾ ਕੀਤਾ ਹੋਇਆ ਸੀ, ਹਾਲਾਂਕਿ ਪੁਲਿਸ ਨੇ ਹਾਲੇੇ ਤੱਕ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments