Homeਪੰਜਾਬਗੜ੍ਹਵਾਲ ਭਾਈਚਾਰੇ ਨਾਲ ਸਬੰਧਤ 250 ਤੋਂ ਵੱਧ ਆਗੂ ਭਾਜਪਾ 'ਚ ਹੋਏ ਸ਼ਾਮਲ

ਗੜ੍ਹਵਾਲ ਭਾਈਚਾਰੇ ਨਾਲ ਸਬੰਧਤ 250 ਤੋਂ ਵੱਧ ਆਗੂ ਭਾਜਪਾ ‘ਚ ਹੋਏ ਸ਼ਾਮਲ

ਚੰਡੀਗੜ੍ਹ: ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਗੜ੍ਹਵਾਲ ਭਾਈਚਾਰੇ ਨਾਲ ਸਬੰਧਤ 250 ਤੋਂ ਵੱਧ ਆਗੂਆਂ ਤੇ ਮੈਂਬਰਾਂ ਨੇ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਇਨ੍ਹਾਂ ਵਿੱਚ ਖਰੜ, ਮੁਹਾਲੀ ਅਤੇ ਡੇਰਾਬੱਸੀ ਵਿਧਾਨ ਸਭਾ ਹਲਕਿਆਂ ਨਾਲ ਸਬੰਧਤ ਗੜ੍ਹਵਾਲ ਸਭਾਵਾਂ ਦੇ ਅਧਿਕਾਰੀ ਅਤੇ ਮੈਂਬਰ ਸ਼ਾਮਲ ਸਨ। ਪੰਜਾਬ ਭਾਜਪਾ ਦਫਤਰ ਵਿਖੇ ਸੂਬਾ ਪ੍ਰਧਾਨ ਕੇ.ਐਸ. ਢਿੱਲੋਂ ਨੇ ਇਨ੍ਹਾਂ ਸਾਰਿਆਂ ਨੂੰ ਪਾਰਟੀ ਦੇ ਪੱਲੇ ਬੰਨ੍ਹ ਕੇ ਭਾਜਪਾ ਵਿੱਚ ਸ਼ਾਮਲ ਕਰਵਾਇਆ।

ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਕੇ.ਐਸ. ਢਿੱਲੋਂ ਨੇ ਕਿਹਾ ਕਿ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦਾ ਪਰਿਵਾਰ ਦਿਨੋ ਦਿਨ ਵੱਧ ਰਿਹਾ ਹੈ। ਪੰਜਾਬ ਦੇ ਲੋਕਾਂ ਦੀ ਇੱਕੋ ਇੱਕ ਉਮੀਦ ਭਾਜਪਾ ਤੋਂ ਹੈ, ਕਿਉਂਕਿ ਲੋਕ ਆਮ ਆਦਮੀ ਪਾਰਟੀ, ਕਾਂਗਰਸ ਅਤੇ ਅਕਾਲੀ ਦਲ ਦੀਆਂ ਸਰਕਾਰਾਂ ਦੇਖ ਚੁੱਕੇ ਹਨ ਅਤੇ ਇਸ ਵਾਰ ਭਾਜਪਾ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਹਰ ਵਰਗ ਲਈ ਲੋਕ ਪੱਖੀ ਨੀਤੀਆਂ ਤੋਂ ਹਰ ਕੋਈ ਪ੍ਰਭਾਵਿਤ ਹੈ, ਜਿਸ ਕਾਰਨ ਹਰ ਵਰਗ ਦੇ ਲੋਕ ਲਗਾਤਾਰ ਭਾਜਪਾ ਨਾਲ ਜੁੜ ਰਹੇ ਹਨ। ਉਨ੍ਹਾਂ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਲੋਕਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਹਰ ਸਨਮਾਨ ਦੇਣ ਦਾ ਭਰੋਸਾ ਦਿੱਤਾ।

ਇਸ ਮੌਕੇ ਖਰੜ ਗੜ੍ਹਵਾਲ ਸਭਾ ਦੇ ਪ੍ਰਧਾਨ ਸੁਰੇਸ਼ ਸ਼ਾਸਤਰੀ, ਨਵਾਂ ਗਾਓਂ ਗੜ੍ਹਵਾਲ ਸਭਾ ਦੇ ਪ੍ਰਧਾਨ ਗੱਬਰ ਸਿੰਘ, ਮੀਤ ਪ੍ਰਧਾਨ ਗਣੇਸ਼ ਬਰਠਵਾਲ ਅਤੇ ਡੇਰਾਬੱਸੀ ਗੜ੍ਹਵਾਲ ਸਭਾ ਦੇ ਪ੍ਰਧਾਨ ਇੰਦਰਮਣੀ ਸਮੇਤ 250 ਦੇ ਕਰੀਬ ਲੋਕਾਂ ਨੇ ਭਾਜਪਾ ਦੀ ਮੈਂਬਰਸ਼ਿਪ ਲਈ। ਉਨ੍ਹਾਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਤੀਆਂ ਗਾਰੰਟੀਆਂ, ਦੇਸ਼ ਦੇ ਵਿਕਾਸ ਅਤੇ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਵਿੱਚ ਸ਼ਾਮਲ ਹੋਏ ਹਨ। ਇਸ ਮੌਕੇ ਭਾਜਪਾ ਲੀਗਲ ਸੈੱਲ ਦੇ ਕਨਵੀਨਰ ਐਡਵੋਕੇਟ ਐਮ.ਕੇ. ਵਰਮਾ, ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ, ਮੀਤ ਪ੍ਰਧਾਨ ਡਾ: ਸੁਭਾਸ਼ ਸ਼ਰਮਾ, ਜ਼ਿਲ੍ਹਾ ਪ੍ਰਧਾਨ ਸੰਜੀਵ ਵਿ ਸ਼ਿਸ਼ਟ ਸਮੇਤ ਹੋਰ ਭਾਜਪਾ ਆਗੂ ਤੇ ਵਰਕਰ ਹਾਜ਼ਰ ਸਨ ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments