Homeਦੇਸ਼ਦਿੱਲੀ ’ਚ ਰੱਖਿਆ ਕੰਪਨੀ ਦੇ ਮਾਲਕ ਨੂੰ ਜਾਨੋਂ ਮਾਰਨ ਦੀ ਧਮਕੀ

ਦਿੱਲੀ ’ਚ ਰੱਖਿਆ ਕੰਪਨੀ ਦੇ ਮਾਲਕ ਨੂੰ ਜਾਨੋਂ ਮਾਰਨ ਦੀ ਧਮਕੀ

ਨਵੀਂ ਦਿੱਲੀ: ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਇੱਕ ਰੱਖਿਆ ਉੱਦਮੀ ਤੋਂ 5 ਕਰੋੜ ਰੁਪਏ ਦੀ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਦੋਸ਼ ਹੈ ਕਿ ਮੰਗੀ ਗਈ ਰਕਮ ਨਾ ਦੇਣ ’ਤੇ ਉਸ ਨੂੰ ਵਾਰ-ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਤੋਂ ਬਾਅਦ ਕਾਰੋਬਾਰੀ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾ ਕੇ ਸੁਰੱਖਿਆ ਦੀ ਮੰਗ ਕੀਤੀ ਹੈ।

ਜਾਣਕਾਰੀ ਮੁਤਾਬਕ ਵਿਜਯਨ ਤ੍ਰਿਸ਼ੂਲ ਡਿਫੈਂਸ ਸਲਿਊਸ਼ਨਜ਼ ਪ੍ਰਾਈਵੇਟ ਲਿਮਟਿਡ ਦੇ ਸੰਸਥਾਪਕ ਅਤੇ ਪ੍ਰਬੰਧ ਨਿਰਦੇਸ਼ਕ ਸਾਹਿਬ ਲੂਥਰਾ ਨੇ ਚਾਣਕਿਆਪੁਰੀ ਪੁਲਿਸ ਥਾਣੇ ਵਿੱਚ ਸ਼ਿਕਾਇਤ ਦਿੱਤੀ। ਉਨ੍ਹਾਂ ਦਾ ਦੋਸ਼ ਹੈ ਕਿ ਬੀਤੀ ਰਾਤ ਕਰੀਬ 8 ਵਜੇ ਉਨ੍ਹਾਂ ਨੂੰ ਧਮਕੀ ਮਿਲੀ ਸੀ।

ਸਾਹਿਬ ਲੂਥਰਾ ਨੇ ਇਸ ਧਮਕੀ ਪਿੱਛੇ ਗੈਂਗਸਟਰ ਰੋਹਿਤ ਗੋਦਾਰਾ ਦਾ ਹੱਥ ਹੋਣ ਦਾ ਸ਼ੱਕ ਵੀ ਜਤਾਇਆ ਹੈ। ਉਨ੍ਹਾਂ ਪੁਲਿਸ ਤੋਂ ਤੁਰੰਤ ਸੁਰੱਖਿਆ ਮੁਹੱਈਆ ਕਰਵਾਉਣ ਅਤੇ ਤਾਜ਼ਾ ਧਮਕੀ ਦੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਮੰਗ ਕੀਤੀ ਹੈ।

ਸ਼ਿਕਾਇਤ ਵਿੱਚ ਉਨ੍ਹਾਂ ਨੇ ਪਿਛਲੇ ਸਾਲ 17 ਅਕਤੂਬਰ ਨੂੰ ਚਾਣਕਿਆਪੁਰੀ ਪੁਲਿਸ ਥਾਣੇ ਵਿੱਚ ਦਰਜ ਕਰਵਾਏ ਗਏ ਇੱਕ ਹੋਰ ਮਾਮਲੇ ਦਾ ਵੀ ਜ਼ਿਕਰ ਕੀਤਾ ਹੈ। ਲੂਥਰਾ ਮੁਤਾਬਕ ਉਨ੍ਹਾਂ ਨੂੰ ਸਾਲ 2024 ਤੋਂ ਧਮਕੀਆਂ ਮਿਲ ਰਹੀਆਂ ਹਨ ਅਤੇ ਪੈਸੇ ਵਸੂਲਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਉੱਧਰ, ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਤਾਜ਼ਾ ਸ਼ਿਕਾਇਤ ਮਿਲਣ ਤੋਂ ਬਾਅਦ ਮਾਮਲੇ ਨਾਲ ਜੁੜੇ ਦੋਸ਼ਾਂ ਅਤੇ ਤੱਥਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਸ਼ਟੀ ਤੋਂ ਬਾਅਦ ਅਗਲੀ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments