Home ਪੰਜਾਬ ਪੰਜਾਬ ਪੁਲਿਸ ਦੇ ਮੁਲਾਜ਼ਮ ਦੀ ਦਰਦਨਾਕ ਮੌਤ

ਪੰਜਾਬ ਪੁਲਿਸ ਦੇ ਮੁਲਾਜ਼ਮ ਦੀ ਦਰਦਨਾਕ ਮੌਤ

0

ਟਾਂਡਾ ਉੜਮੁੜ: ਟਾਂਡਾ ਨੇੜੇ ਬੀਤੀ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿੱਚ ਪੰਜਾਬ ਪੁਲਿਸ ਦੇ ਇੱਕ ਮੁਲਾਜ਼ਮ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬਲਜਿੰਦਰ ਸਿੰਘ ਪੁੱਤਰ ਦਿਲਬਾਗ ਸਿੰਘ ਵਜੋਂ ਹੋਈ ਹੈ। ਉਹ ਟਾਂਡਾ ਦੇ ਵਿਧਾਇਕ ਦੇ ਸੁਰੱਖਿਆ ਦਸਤੇ ਵਿੱਚ ਤਾਇਨਾਤ ਸੀ।

ਮਿਲੀ ਜਾਣਕਾਰੀ ਅਨੁਸਾਰ, ਬਲਜਿੰਦਰ ਸਿੰਘ ਜਲੰਧਰ ਤੋਂ ਦਵਾਈ ਲੈ ਕੇ ਆਪਣੇ ਪਿੰਡ ਨੱਥੂਪੁਰ ਵਾਪਸ ਆ ਰਿਹਾ ਸੀ। ਇਸ ਦੌਰਾਨ ਟਾਂਡਾ-ਜਹੂਰਾ ਸੜਕ ‘ਤੇ ਉਸ ਦੀ ਕਾਰ ਅਚਾਨਕ ਬੇਕਾਬੂ ਹੋ ਗਈ ਅਤੇ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ।

ਹਾਦਸੇ ਤੋਂ ਬਾਅਦ ਜ਼ਖ਼ਮੀ ਬਲਜਿੰਦਰ ਸਿੰਘ ਨੂੰ ਪਹਿਲਾਂ ਸਰਕਾਰੀ ਹਸਪਤਾਲ ਲਿਜਾਇਆ ਗਿਆ। ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਸ ਨੂੰ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਰੈਫ਼ਰ ਕਰ ਦਿੱਤਾ ਗਿਆ, ਪਰ ਉੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਬਲਜਿੰਦਰ ਸਿੰਘ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ। ਉਹ ਆਪਣੇ ਪਿੱਛੇ ਬੱਚਿਆਂ ਸਮੇਤ ਪਰਿਵਾਰਕ ਮੈਂਬਰਾਂ ਨੂੰ ਛੱਡ ਗਿਆ ਹੈ। ਇਸ ਦਰਦਨਾਕ ਘਟਨਾ ਕਾਰਨ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।

NO COMMENTS

LEAVE A REPLY

Please enter your comment!
Please enter your name here

Exit mobile version