ਇਸਲਾਮਾਬਾਦ: ਪਾਕਿਸਤਾਨ ਨੇ ਸਵਦੇਸ਼ੀ ਰੂਪ ਵਿੱਚ ਵਿਕਸਤ ਅਤੇ ਹਵਾ ਤੋਂ ਹਵਾ ਵਿੱਚ ਮਾਰ ਕਰਨ ਵਾਲੀ ਮਿਜ਼ਾਈਲ ਫਾਜ਼ ਦਾ ਸਫ਼ਲ ਪ੍ਰੀਖਣ ਕੀਤਾ ਹੈ। ਇਹ ਜਾਣਕਾਰੀ ਪਾਕਿਸਤਾਨੀ ਫੌਜ ਨੇ ਦਿੱਤੀ । ਪਾਕਿਸਤਾਨੀ ਫੌਜ ਵੱਲੋਂ ਜਾਰੀ ਬਿਆਨ ਮੁਤਾਬਕ ਬੀਤੀ ਦੇਰ ਰਾਤ ਇਹ ਪ੍ਰੀਖਣ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਨਾਲ ਪਾਕਿਸਤਾਨੀ ਹਵਾਈ ਸੈਨਾ ਦੀ ਸੰਚਾਲਨ ਸਮਰੱਥਾ ਵਿੱਚ ਕਾਫ਼ੀ ਵਾਧਾ ਹੋਵੇਗਾ।
ਬਿਆਨ ‘ਚ ਕਿਹਾ ਗਿਆ ਹੈ, ”ਆਧੁਨਿਕ ਟਰਮੀਨਲ ਗਾਈਡੈਂਸ ਸਿਸਟਮ ਨਾਲ ਲੈਸ ਇਹ ਮਿਜ਼ਾਈਲ ਲੰਬੀ ਦੂਰੀ ‘ਤੇ ਦੁਸ਼ਮਣ ਦੇ ਹਵਾਈ ਟੀਚਿਆਂ ਨੂੰ ਨਿਸ਼ਾਨਾ ਬਣਾਉਣ ‘ਚ ਸਮਰੱਥ ਹੈ। ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਅਤੇ ਪਾਕਿਸਤਾਨੀ ਫੌਜ ਮੁਖੀ ਅਸੀਮ ਮੁਨੀਰ ਨੇ ਵਿਗਿਆਨੀਆਂ ਅਤੇ ਇੰਜੀਨੀਅਰਾਂ ਨੂੰ ਇਸ ਉਪਲਬਧੀ ‘ਤੇ ਵਧਾਈ ਦਿੱਤੀ।
