ਝਬਾਲ : ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ‘ਤੇ ਨੌਸ਼ਹਿਰਾ ਢਾਲਾ ਸਰਹੱਦ ‘ਤੇ ਅੱਜ ਸਵੇਰੇ ਗਸ਼ਤ ਦੌਰਾਨ ਬੀ.ਐੱਸ.ਐੱਫ ਦੇ ਜਵਾਨਾਂ ਨੇ ਪਾਕਿਸਤਾਨ ਵੱਲੋਂ ਭੇਜੇ ਗਏ ਡਰੋਨ ਨੂੰ ਕਾਬੂ ਕਰਨ ‘ਚ ਸਫ਼ਲਤਾ ਹਾਸਲ ਕੀਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਨੌਸ਼ਹਿਰਾ ਢਾਲਾ ਸਰਹੱਦ ’ਤੇ ਬੀ.ਐਸ.ਐਫ. ਦੀ 115ਵੀਂ ਬਟਾਲੀਅਨ ਦੇ ਜਵਾਨਾਂ ਨੇ ਸਰਹੱਦ ’ਤੇ ਗਸ਼ਤ ਦੌਰਾਨ ਖੇਤਾਂ ਵਿੱਚ ਇੱਕ ਡਰੋਨ ਦੇਖਿਆ, ਜਿਸ ਬਾਰੇ ਦੱਸਿਆ ਜਾਂਦਾ ਹੈ ਕਿ ਪਾਕਿਸਤਾਨ ਵੱਲੋਂ ਭੇਜਿਆ ਗਿਆ ਸੀ। ਬੀ.ਐਸ.ਐਫ. ਅਧਿਕਾਰੀਆਂ ਨੇ ਇਸ ਸਬੰਧੀ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੂੰ ਸੂਚਿਤ ਕੀਤਾ। ਇਸ ਤੋਂ ਬਾਅਦ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
