HomePunjabਪੰਜਾਬ ਦੇ ਸਰਹੱਦੀ ਪਿੰਡ 'ਚ ਮਿਲਿਆ ਪਾਕਿਸਤਾਨੀ ਝੰਡਾ, ਇਲਾਕੇ 'ਚ ਫੈਲੀ ਸਨਸਨੀ

ਪੰਜਾਬ ਦੇ ਸਰਹੱਦੀ ਪਿੰਡ ‘ਚ ਮਿਲਿਆ ਪਾਕਿਸਤਾਨੀ ਝੰਡਾ, ਇਲਾਕੇ ‘ਚ ਫੈਲੀ ਸਨਸਨੀ

ਤਰਨਤਾਰਨ: ਤਰਨਤਾਰਨ ਜ਼ਿਲ੍ਹੇ (Tarn Taran district) ਦੇ ਪਿੰਡ ਸ਼ਾਹਬਾਜ਼ਪੁਰ (Shahbazpur village) ‘ਚ 1 ਪਾਕਿਸਤਾਨੀ ਝੰਡਾ (Pakistani flag) ਬਰਾਮਦ ਹੋਣ ਨਾਲ ਸਨਸਨੀ ਫੈਲ ਗਈ। ਇਸ ਤੋਂ ਬਾਅਦ ਪੁਲਿਸ, ਵੱਖ-ਵੱਖ ਖੁਫੀਆ ਏਜੰਸੀਆਂ ਵੱਲੋਂ ਇਸ ਦੀ ਜਾਂਚ ਸ਼ੁਰੂ ਕੀਤੀ ਗਈ। ਸਵੇਰੇ ਪਿੰਡ ਸ਼ਾਹਬਾਜ਼ਪੁਰ ਵਿੱਚ ਇੱਕ ਰਿਜ਼ੋਰਟ ਦੇ ਕੋਲ ਇੱਕ ਪਾਕਿਸਤਾਨੀ ਝੰਡਾ ਜ਼ਮੀਨ ‘ਤੇ ਡਿੱਗਿਆ ਮਿਲਿਆ।

ਇਸ ਦੇ ਨਾਲ ਕਈ ਰੰਗਾਂ ਦੇ ਗੁਬਾਰੇ ਜੁੜੇ ਹੋਏ ਸਨ। ਆਸ-ਪਾਸ ਦੇ ਲੋਕਾਂ ਨੇ ਇਸ ਸਬੰਧੀ ਥਾਣਾ ਸਦਰ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਝੰਡੇ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਬਰਾਮਦ ਹੋਏ ਝੰਡੇ ‘ਤੇ ਅੰਗਰੇਜ਼ੀ ਭਾਸ਼ਾ ‘ਚ ਪੀ.ਟੀ.ਆਈ ਲਿਖਿਆ ਹੋਇਆ ਹੈ, ਜੋ ਪਾਕਿਸਤਾਨੀ ਨੇਤਾ ਇਮਰਾਨ ਖਾਨ (ਪਾਕਿਸਤਾਨ ਤਹਿਰੀਕ-ਏ-ਇਨਸਾਫ) ਪਾਰਟੀ ਦਾ ਦੱਸਿਆ ਜਾ ਰਿਹਾ ਹੈ। ਇਸ ਝੰਡੇ ਦੇ ਦੋਵੇਂ ਪਾਸੇ ਕਰੀਬ 2 ਦਰਜਨ ਗੈਸ ਦੇ ਗੁਬਾਰੇ ਲੱਗੇ ਹੋਏ ਸਨ, ਜਿਸ ਕਰ ਕੇ ਇਹ ਪਾਕਿਸਤਾਨ ਵੱਲੋਂ ਭਾਰਤ ਪਹੁੰਚਿਆ ਹੋ ਸਕਦਾ ਹੈ ਪਰ ਇਸ ਦੀ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments