ਕੁਪਵਾੜਾ: ਉੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ‘ਚ ਸੁਰੱਖਿਆ ਬਲਾਂ ਨੇ ਇੱਕ ਪਾਕਿਸਤਾਨੀ ਨਾਗਰਿਕ ਨੂੰ ਕੰਟਰੋਲ ਰੇਖਾ ਪਾਰ ਕਰਨ ਦੇ ਦੋਸ਼ ਵਿੱਚ ਪਕੜਿਆ ਸੀ , ਜਿਸਨੂੰ ਵਾਪਸ ਭੇਜ ਦਿੱਤਾ ਗਿਆ ਹੈ । ਅਧਿਕਾਰੀਆਂ ਨੇ ਦੱਸਿਆ ਕਿ ਖੈਬਰ ਪਖਤੂਨਖਵਾ (ਕੇ.ਪੀ.ਕੇ.) ਦੇ ਨਿਵਾਸੀ ਅਸਦ ਖਾਨ ਨੂੰ 12 ਜੂਨ ਨੂੰ ਕੁਪਵਾੜਾ ਦੇ ਸਿਮਰੀ ਪਿੰਡ ਵਿੱਚ ਭਾਰਤੀ ਖੇਤਰ ਵਿੱਚ ਦਾਖਲ ਹੋਣ ਤੋਂ ਬਾਅਦ ਹਿਰਾਸਤ ਵਿੱਚ ਲਿਆ ਗਿਆ ਸੀ।
ਉਨ੍ਹਾਂ ਕਿਹਾ ਕਿ ਲੋੜੀਂਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਉਸ ਨੂੰ ਪਾਕਿਸਤਾਨ ਵਾਪਸ ਭੇਜ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਰਤ ਵਿੱਚ ਉਨ੍ਹਾਂ ਦੇ ਠਹਿਰਨ ਦੌਰਾਨ ਉਨ੍ਹਾਂ ਨਾਲ ਨਿਰਧਾਰਿਤ ਨਿਯਮਾਂ ਅਤੇ ਪ੍ਰਕਿਰਿਆਵਾਂ ਅਨੁਸਾਰ ਮਾਨਵੀ ਵਿਵਹਾਰ ਕੀਤਾ ਗਿਆ।












