Home ਮਨੋਰੰਜਨ ਪਾਕਿਸਤਾਨੀ ਮਸ਼ਹੂਰ ਇਨਫਲੂਐਂਸਰ ਸ਼ਮਸ਼ੋ ਬੀਬੀ ਦੇ ਕਾਤਲਾਂ ਦਾ ਅਜੇ ਤੱਕ ਨਹੀਂ ਲੱਗ...

ਪਾਕਿਸਤਾਨੀ ਮਸ਼ਹੂਰ ਇਨਫਲੂਐਂਸਰ ਸ਼ਮਸ਼ੋ ਬੀਬੀ ਦੇ ਕਾਤਲਾਂ ਦਾ ਅਜੇ ਤੱਕ ਨਹੀਂ ਲੱਗ ਸਕਿਆ ਪਤਾ

0

ਇਸਲਾਮਾਬਾਦ: ਪਾਕਿਸਤਾਨ ਵਿੱਚ ਇੱਕ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਦੀ ਗੋਲ਼ੀ ਮਾਰ ਕੇ ਹੱਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਨੇ ਪਾਕਿਸਤਾਨ ਵਿੱਚ ਮਹਿਲਾਵਾਂ ਅਤੇ ਸੋਸ਼ਲ ਮੀਡੀਆ ਨਾਲ ਜੁੜੀਆਂ ਹਸਤੀਆਂ ਦੀ ਸੁਰੱਖਿਆ ਨੂੰ ਲੈ ਕੇ ਇੱਕ ਵਾਰ ਫਿਰ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।

ਜਾਣਕਾਰੀ ਮੁਤਾਬਕ ਇਸਲਾਮਾਬਾਦ ਦੇ ਨੇੜੇ ਤਕਸ਼ਿਲਾ ਇਲਾਕੇ ਵਿੱਚ 28 ਸਾਲਾ ਕੰਟੈਂਟ ਕ੍ਰੀਏਟਰ ਸ਼ਮਸੋ ਬੀਬੀ ਨੂੰ ਦੋ ਬਾਈਕ ਸਵਾਰ ਹਮਲਾਵਰਾਂ ਨੇ ਨਿਸ਼ਾਨਾ ਬਣਾਇਆ। ਰਿਪੋਰਟ ਮੁਤਾਬਕ ਸ਼ਮਸੋ ਬੀਬੀ ਆਪਣੀ ਕਾਰ ਵਿੱਚ ਜਾ ਰਹੀ ਸੀ, ਜਦੋਂ ਮੋਟਰਸਾਈਕਲ ’ਤੇ ਸਵਾਰ ਦੋ ਹਮਲਾਵਰਾਂ ਨੇ ਉਸ ਦੀ ਕਾਰ ’ਤੇ ਗੋਲ਼ੀਆਂ ਚਲਾ ਦਿੱਤੀਆਂ।

ਹਮਲੇ ਵਿੱਚ ਸ਼ਮਸੋ ਬੀਬੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ। ਗੋਲ਼ੀਆਂ ਲੱਗਣ ਕਾਰਨ ਉਸ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਹਮਲਾਵਰ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ।

ਸ਼ਮਸੋ ਬੀਬੀ ਦੀ ਸੋਸ਼ਲ ਮੀਡੀਆ ’ਤੇ ਵੱਡੀ ਫੈਨ ਫਾਲੋਇੰਗ ਸੀ। ਉਸ ਦੇ 13 ਲੱਖ ਤੋਂ ਵੱਧ ਫਾਲੋਅਰ ਦੱਸੇ ਜਾ ਰਹੇ ਹਨ। ਉਹ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਨਿਯਮਿਤ ਤੌਰ ’ਤੇ ਕੰਟੈਂਟ ਸਾਂਝਾ ਕਰਦੀ ਸੀ ਅਤੇ ਇਸ ਕਾਰਨ ਉਸ ਦੀ ਪਾਕਿਸਤਾਨ ਵਿੱਚ ਵੱਡੀ ਪਛਾਣ ਬਣੀ ਹੋਈ ਸੀ।

ਇਸ ਕਤਲ ਨੇ ਪਾਕਿਸਤਾਨ ਵਿੱਚ ਸੋਸ਼ਲ ਮੀਡੀਆ ਇਨਫਲੂਐਂਸਰਾਂ ਅਤੇ ਖ਼ਾਸ ਕਰਕੇ ਮਹਿਲਾ ਕੰਟੈਂਟ ਕ੍ਰੀਏਟਰਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾਵਾਂ ਵਧਾ ਦਿੱਤੀਆਂ ਹਨ। ਸੋਸ਼ਲ ਮੀਡੀਆ ’ਤੇ ਪ੍ਰਸਿੱਧੀ ਹਾਸਲ ਕਰਨ ਵਾਲੀਆਂ ਮਹਿਲਾਵਾਂ ਨੂੰ ਕਈ ਵਾਰ ਆਨਲਾਈਨ ਧਮਕੀਆਂ, ਪਰੇਸ਼ਾਨੀ ਅਤੇ ਹੋਰ ਤਰ੍ਹਾਂ ਦੇ ਦਬਾਅ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ ਮਾਮਲੇ ਇਨ੍ਹਾਂ ਹਸਤੀਆਂ ਦੀ ਅਸਲ ਜ਼ਿੰਦਗੀ ਦੀ ਸੁਰੱਖਿਆ ’ਤੇ ਵੀ ਸਵਾਲ ਖੜ੍ਹੇ ਕਰਦੇ ਹਨ।

NO COMMENTS

LEAVE A REPLY

Please enter your comment!
Please enter your name here

Exit mobile version