Home Canada ਜਲੰਧਰ ਦੀ ਧੀ ਪੱਲਵੀ ਮੁਖੀਜਾ ਨੇ ਰਚਿਆ ਇਤਿਹਾਸ

ਜਲੰਧਰ ਦੀ ਧੀ ਪੱਲਵੀ ਮੁਖੀਜਾ ਨੇ ਰਚਿਆ ਇਤਿਹਾਸ

0

ਸਰੀ: ਪੰਜਾਬ ਦੇ ਜ਼ਿਲ੍ਹਾ ਜਲੰਧਰ ਦੇ ਸ਼ਹਿਰ ਗੁਰਾਇਆ ਦੀ ਧੀ ਨੇ ਵਿਦੇਸ਼ੀ ਧਰਤੀ ‘ਤੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਉਂਦਿਆਂ ਇੱਕ ਹੋਰ ਵੱਡੀ ਉਪਲਬਧੀ ਆਪਣੇ ਨਾਮ ਕੀਤੀ ਹੈ। ਪੱਲਵੀ ਮੁਖੀਜਾ ਨੇ ਕੈਨੇਡਾ ਵਿੱਚ ਹੋਏ ਰਾਸ਼ਟਰੀ ਸੁੰਦਰਤਾ ਮੁਕਾਬਲੇ ਵਿੱਚ ‘ਮਿਸਿਜ਼ ਕੈਨੇਡਾ ਵਰਲਡ 2026’ ਦਾ ਤਾਜ ਜਿੱਤ ਕੇ ਨਾ ਸਿਰਫ਼ ਆਪਣੇ ਪਰਿਵਾਰ, ਸਗੋਂ ਪੂਰੇ ਪੰਜਾਬ ਅਤੇ ਭਾਰਤੀ ਭਾਈਚਾਰੇ ਦਾ ਮਾਣ ਵਧਾਇਆ ਹੈ।

ਇਹ ਵੱਕਾਰੀ ਮੁਕਾਬਲਾ ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਸਰੀ ਵਿੱਚ ਸਥਿਤ ਬੈੱਲ ਪਰਫਾਰਮਿੰਗ ਆਰਟਸ ਸੈਂਟਰ ਵਿੱਚ ਆਯੋਜਿਤ ਕੀਤਾ ਗਿਆ, ਜਿੱਥੇ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਆਈਆਂ ਪ੍ਰਤੀਯੋਗੀਆਂ ਨੇ ਹਿੱਸਾ ਲਿਆ। ਸਖ਼ਤ ਮੁਕਾਬਲੇ ਤੋਂ ਬਾਅਦ ਪੱਲਵੀ ਮੁਖੀਜਾ ਨੇ ਆਪਣੀ ਸ਼ਖਸੀਅਤ, ਆਤਮ-ਵਿਸ਼ਵਾਸ, ਮੰਚ ਪ੍ਰਦਰਸ਼ਨ ਅਤੇ ਸਮਾਜਿਕ ਸੋਚ ਦੇ ਆਧਾਰ ‘ਤੇ ਜੱਜਾਂ ਦਾ ਦਿਲ ਜਿੱਤਦਿਆਂ ਇਹ ਖਿਤਾਬ ਆਪਣੇ ਨਾਮ ਕਰ ਲਿਆ।

ਪੱਲਵੀ ਦੀ ਇਸ ਇਤਿਹਾਸਕ ਜਿੱਤ ਨਾਲ ਗੁਰਾਇਆ ਅਤੇ ਜਲੰਧਰ ਵਿੱਚ ਖੁਸ਼ੀ ਦਾ ਮਾਹੌਲ ਹੈ। ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਇਲਾਕੇ ਦੇ ਲੋਕਾਂ ਨੇ ਇਸ ਸਫਲਤਾ ਨੂੰ ਪੰਜਾਬ ਲਈ ਮਾਣ ਵਾਲਾ ਪਲ ਦੱਸਿਆ ਹੈ। ਸੋਸ਼ਲ ਮੀਡੀਆ ‘ਤੇ ਵੀ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਜਾਰੀ ਹੈ।

ਪੱਲਵੀ ਮੁਖੀਜਾ ਨੇ ਆਪਣੀ ਜਿੱਤ ਦਾ ਸਿਹਰਾ ਆਪਣੇ ਪਰਿਵਾਰ, ਮਾਰਗਦਰਸ਼ਕਾਂ ਅਤੇ ਉਨ੍ਹਾਂ ਸਾਰੇ ਲੋਕਾਂ ਨੂੰ ਦਿੱਤਾ ਜਿਨ੍ਹਾਂ ਨੇ ਹਰ ਪੜਾਅ ‘ਤੇ ਉਨ੍ਹਾਂ ਦਾ ਸਾਥ ਦਿੱਤਾ। ਉਨ੍ਹਾਂ ਕਿਹਾ ਕਿ ਇਹ ਤਾਜ ਸਿਰਫ਼ ਉਨ੍ਹਾਂ ਦੀ ਨਿੱਜੀ ਉਪਲਬਧੀ ਨਹੀਂ, ਸਗੋਂ ਹਰ ਉਸ ਧੀ ਲਈ ਪ੍ਰੇਰਣਾ ਹੈ ਜੋ ਆਪਣੇ ਸੁਪਨਿਆਂ ਨੂੰ ਸਾਕਾਰ ਕਰਨਾ ਚਾਹੁੰਦੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version