Home ਰਾਜਸਥਾਨ ਪੰਚਾਇਤੀ ਰਾਜ ਆਮ ਚੋਣਾਂ 2026: 3 ਤੇ 14 ਨਵੰਬਰ ਨੂੰ ਪੈਣਗੀਆਂ ਵੋਟਾਂ

ਪੰਚਾਇਤੀ ਰਾਜ ਆਮ ਚੋਣਾਂ 2026: 3 ਤੇ 14 ਨਵੰਬਰ ਨੂੰ ਪੈਣਗੀਆਂ ਵੋਟਾਂ

0

ਸ੍ਰੀਗੰਗਾਨਗਰ: ਰਾਜ ਚੋਣ ਕਮਿਸ਼ਨ ਵੱਲੋਂ ਪੰਚਾਇਤੀ ਰਾਜ ਸੰਸਥਾਵਾਂ ਦੀਆਂ ਆਮ ਚੋਣਾਂ-2026 ਤਹਿਤ ਸ੍ਰੀ ਗੰਗਾਨਗਰ ਜ਼ਿਲ੍ਹਾ ਪ੍ਰੀਸ਼ਦ ਦੇ 39 (ਜ਼ੋਨ) ਮੈਂਬਰਾਂ ਦੀ ਚੋਣ ਸ਼ਡਿਊਲ ਅਨੁਸਾਰ ਭਲਕੇ , 23 ਅਕਤੂਬਰ ਨੂੰ ਬਾਅਦ ਦੁਪਹਿਰ 3 ਵਜੇ ਤੱਕ ਨਾਮਜ਼ਦਗੀਆਂ ਲਈਆਂ ਜਾਣਗੀਆਂ। ਪੜਤਾਲ ਦਾ ਸਮਾਂ 24 ਅਕਤੂਬਰ ਨੂੰ ਸਵੇਰੇ 11 ਵਜੇ ਤੋਂ ਅਤੇ ਨਾਮਜ਼ਦਗੀਆਂ ਵਾਪਸ ਲੈਣ ਦਾ ਸਮਾਂ 24 ਅਕਤੂਬਰ ਨੂੰ ਸ਼ਾਮ 3 ਵਜੇ ਤੱਕ ਹੋਵੇਗਾ।

26 ਅਕਤੂਬਰ ਨੂੰ ਨਾਮਜ਼ਦਗੀਆਂ ਵਾਪਸ ਲੈਣ ਦਾ ਸਮਾਂ ਖਤਮ ਹੋਣ ਤੋਂ ਤੁਰੰਤ ਬਾਅਦ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕਰਨ ਦੇ ਨਾਲ-ਨਾਲ ਉਮੀਦਵਾਰਾਂ ਦੀ ਸੂਚੀ ਪ੍ਰਕਾਸ਼ਿਤ ਕਰ ਦਿੱਤੀ ਜਾਵੇਗੀ। ਪੰਚਾਇਤੀ ਰਾਜ ਚੋਣਾਂ ਦੇ ਤੀਜੇ ਪੜਾਅ ਤਹਿਤ ਜ਼ਿਲ੍ਹੇ ਦੇ ਸ੍ਰੀਵਿਜੇਨਗਰ, ਸੂਰਤਗੜ੍ਹ, ਰਾਜਿਆਸਰ ਖੇਤਰ ਵਿੱਚ ਪੈਂਦੇ ਜ਼ਿਲ੍ਹਾ ਪ੍ਰੀਸ਼ਦ (ਜ਼ੋਨ) ਮੈਂਬਰਾਂ ਲਈ ਵੋਟਾਂ 3 ਨਵੰਬਰ, 2026 ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ।

ਪੰਚਾਇਤੀ ਰਾਜ ਚੋਣਾਂ ਦੇ ਚੌਥੇ ਪੜਾਅ ਤਹਿਤ ਜ਼ਿਲ੍ਹੇ ਦੇ ਸ੍ਰੀਗੰਗਾਨਗਰ ਉੱਤਰੀ, ਸ੍ਰੀਗੰਗਾਨਗਰ ਦੱਖਣੀ, ਸਾਦੁਲਸ਼ਹਿਰ, ਅਨੂਪਗੜ੍ਹ, ਘੜਸਾਨਾ, ਰਾਏਸਿੰਘਨਗਰ, ਪਦਮਪੁਰ, ਸ੍ਰੀਕਰਨਪੁਰ ਖੇਤਰਾਂ ਵਿੱਚ ਪੈਂਦੇ ਜ਼ਿਲ੍ਹਾ ਪ੍ਰੀਸ਼ਦ (ਜ਼ੋਨ) ਮੈਂਬਰਾਂ ਲਈ 14 ਨਵੰਬਰ 2026 ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ। ਈ.ਵੀ.ਐਮ. ਰਾਹੀਂ ਵੋਟਿੰਗ ਹੋਵੇਗੀ। ਜ਼ਿਲ੍ਹਾ ਪ੍ਰੀਸ਼ਦ ਮੈਂਬਰ ਚੋਣ ਲਈ ਵੋਟਾਂ ਦੀ ਗਿਣਤੀ 20 ਨਵੰਬਰ ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ।

NO COMMENTS

LEAVE A REPLY

Please enter your comment!
Please enter your name here

Exit mobile version