Home ਪੰਜਾਬ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

0

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਨਵਾਂ ਵਾਈਸ ਚਾਂਸਲਰ ਮਿਲ ਗਿਆ ਹੈ। ਦੇਸ਼ ਦੇ ਪ੍ਰਸਿੱਧ ਵਿਗਿਆਨੀ ਅਤੇ ਪ੍ਰਸ਼ਾਸਕ ਪ੍ਰੋਫੈਸਰ (ਡਾ.) ਟੰਕੇਸ਼ਵਰ ਕੁਮਾਰ ਨੂੰ ਪੰਜਾਬ ਯੂਨੀਵਰਸਿਟੀ ਦਾ ਨਵਾਂ VC ਨਿਯੁਕਤ ਕੀਤਾ ਗਿਆ ਹੈ। ਉਹ ਅਹੁਦਾ ਸੰਭਾਲਣ ਦੀ ਮਿਤੀ ਤੋਂ ਤਿੰਨ ਸਾਲ ਦੇ ਕਾਰਜਕਾਲ ਲਈ ਸੇਵਾਵਾਂ ਨਿਭਾਉਣਗੇ। ਇਸ ਨਿਯੁਕਤੀ ਦੇ ਨਾਲ ਹੀ ਪੰਜਾਬ ਯੂਨੀਵਰਸਿਟੀ ਨੂੰ ਇੱਕ ਤਜਰਬੇਕਾਰ ਅਕਾਦਮਿਕ ਪ੍ਰਸ਼ਾਸਕ ਦੀ ਅਗਵਾਈ ਮਿਲੀ ਹੈ।

ਭਾਰਤ ਦੇ ਉਪ ਰਾਸ਼ਟਰਪਤੀ ਦੇ ਸਕੱਤਰੇਤ ਵੱਲੋਂ 9 ਨਵੰਬਰ 2026 ਨੂੰ ਜਾਰੀ ਕੀਤੇ ਗਏ ਅਧਿਕਾਰਤ ਨੋਟੀਫਿਕੇਸ਼ਨ ਅਨੁਸਾਰ, ਪੰਜਾਬ ਯੂਨੀਵਰਸਿਟੀ ਦੇ ਚਾਂਸਲਰ (ਭਾਰਤ ਦੇ ਉਪ ਰਾਸ਼ਟਰਪਤੀ) ਨੇ ਇਹ ਨਿਯੁਕਤੀ ਪੰਜਾਬ ਯੂਨੀਵਰਸਿਟੀ ਐਕਟ-1947 ਦੀ ਧਾਰਾ 10 ਤਹਿਤ ਕੀਤੀ ਹੈ। ਡਾ. ਟੰਕੇਸ਼ਵਰ ਕੁਮਾਰ ਦਾ ਕਾਰਜਕਾਲ ਉਨ੍ਹਾਂ ਵੱਲੋਂ ਅਹੁਦਾ ਸੰਭਾਲਣ ਵਾਲੇ ਦਿਨ ਤੋਂ ਸ਼ੁਰੂ ਹੋਵੇਗਾ।

ਡਾ. ਟੰਕੇਸ਼ਵਰ ਕੁਮਾਰ ਇਸ ਤੋਂ ਪਹਿਲਾਂ ਕੇਂਦਰੀ ਯੂਨੀਵਰਸਿਟੀ ਹਰਿਆਣਾ (ਮਹਿੰਦਰਗੜ੍ਹ) ਦੇ ਵਾਈਸ ਚਾਂਸਲਰ ਦੇ ਅਹੁਦੇ ‘ਤੇ ਤਾਇਨਾਤ ਸਨ। ਉਨ੍ਹਾਂ ਕੋਲ ਅਧਿਆਪਨ, ਖੋਜ ਅਤੇ ਉੱਚ ਸਿੱਖਿਆ ਪ੍ਰਸ਼ਾਸਨ ਦੇ ਖੇਤਰ ਵਿੱਚ 30 ਸਾਲ ਤੋਂ ਵੱਧ ਦਾ ਲੰਮਾ ਤਜਰਬਾ ਹੈ। ਇਸ ਵਿੱਚੋਂ ਲਗਭਗ 15 ਸਾਲ ਉਨ੍ਹਾਂ ਨੇ ਅਕਾਦਮਿਕ ਪ੍ਰਬੰਧਨ ਅਤੇ ਸੀਨੀਅਰ ਪ੍ਰਸ਼ਾਸਨਿਕ ਅਹੁਦਿਆਂ ‘ਤੇ ਬਿਤਾਏ ਹਨ। ਇਸ ਤੋਂ ਪਹਿਲਾਂ ਵੀ ਉਹ ਕਈ ਵੱਡੀਆਂ ਯੂਨੀਵਰਸਿਟੀਆਂ ਵਿੱਚ ਅਹਿਮ ਜ਼ਿੰਮੇਵਾਰੀਆਂ ਨਿਭਾ ਚੁੱਕੇ ਹਨ।

NO COMMENTS

LEAVE A REPLY

Please enter your comment!
Please enter your name here

Exit mobile version