ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਅੱਜ ਪਾਰਟੀ ਹਾਈਕਮਾਂਡ ਨਾਲ ਮੁਲਾਕਾਤ ਕਰਨ ਲਈ ਦਿੱਲੀ ਪਹੁੰਚੇ। ਦਿੱਲੀ ਦੌਰੇ ਦੌਰਾਨ ਉਨ੍ਹਾਂ ਸਭ ਤੋਂ ਪਹਿਲਾਂ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਨਾਲ ਮੁਲਾਕਾਤ ਕੀਤੀ।
ਮੁਲਾਕਾਤ ਦੌਰਾਨ ਖੜਗੇ ਵੱਲੋਂ ਪਰਗਟ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਮਾਰਗਦਰਸ਼ਨ ਕੀਤਾ ਗਿਆ। ਜਾਣਕਾਰੀ ਮੁਤਾਬਕ ਪਰਗਟ ਸਿੰਘ ਕੁਝ ਦੇਰ ਬਾਅਦ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨਾਲ ਵੀ ਮੁਲਾਕਾਤ ਕਰਨਗੇ।
ਪੰਜਾਬ ਦੇ ਹੱਕਾਂ ਲਈ ਕੰਮ ਕਰਨ ਦਾ ਦਿੱਤਾ ਭਰੋਸਾ
ਮੱਲਿਕਾਰਜੁਨ ਖੜਗੇ ਨਾਲ ਮੁਲਾਕਾਤ ਤੋਂ ਬਾਅਦ ਪਰਗਟ ਸਿੰਘ ਨੇ ਕਿਹਾ ਕਿ ਕਾਂਗਰਸ ਪ੍ਰਧਾਨ ਨੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਨਿੱਘੀਆਂ ਸ਼ੁਭਕਾਮਨਾਵਾਂ ਅਤੇ ਅਸ਼ੀਰਵਾਦ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਉਹ ਪੰਜਾਬ ਵਿੱਚ ਕਾਂਗਰਸ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰਨਗੇ। ਇਸ ਦੇ ਨਾਲ ਹੀ ਪੰਜਾਬ ਦੇ ਹੱਕਾਂ ਅਤੇ ਲੋਕਾਂ ਦੇ ਹਿੱਤਾਂ ਲਈ ਵੀ ਉਹ ਪੂਰੀ ਤਨਦੇਹੀ ਨਾਲ ਆਵਾਜ਼ ਬੁਲੰਦ ਕਰਨਗੇ। ਪਰਗਟ ਸਿੰਘ ਨੇ ਕਿਹਾ ਕਿ ਇਸ ਸਬੰਧੀ ਮੱਲਿਕਾਰਜੁਨ ਖੜਗੇ ਵੱਲੋਂ ਉਨ੍ਹਾਂ ਨੂੰ ਜ਼ਰੂਰੀ ਮਾਰਗਦਰਸ਼ਨ ਵੀ ਦਿੱਤਾ ਗਿਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਲਈ Chardikala Time TV ਨੂੰ ਕਰੋ Subscribe:-
Facebook:- https://www.facebook.com/Chardiklatimetvlive










