Home ਪੰਜਾਬ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਪਰਗਟ ਸਿੰਘ, ਸੰਤਾਂ ਦਾ ਲਿਆ ਅਸ਼ੀਰਵਾਦ

ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਪਰਗਟ ਸਿੰਘ, ਸੰਤਾਂ ਦਾ ਲਿਆ ਅਸ਼ੀਰਵਾਦ

0

ਜਲੰਧਰ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਵੀਰਵਾਰ ਸ਼ਾਮ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ। ਉਹ ਕਰੀਬ 6:30 ਵਜੇ ਡੇਰਾ ਪਹੁੰਚੇ, ਜਿੱਥੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਸਮੂਹ ਲੀਡਰਸ਼ਿਪ ਵੀ ਉਨ੍ਹਾਂ ਦੇ ਨਾਲ ਮੌਜੂਦ ਰਹੀ।

ਡੇਰਾ ਪਹੁੰਚਣ ’ਤੇ ਪਰਗਟ ਸਿੰਘ ਨੇ ਸਭ ਤੋਂ ਪਹਿਲਾਂ ਬ੍ਰਹਮਲੀਨ 108 ਸੰਤ ਸਰਵਣ ਦਾਸ ਮਹਾਰਾਜ ਜੀ ਦੀ ਪ੍ਰਤਿਮਾ ਅੱਗੇ ਨਤਮਸਤਕ ਹੋ ਕੇ ਫੁੱਲ ਮਾਲਾ ਭੇਂਟ ਕੀਤੀਆਂ। ਇਸ ਤੋਂ ਬਾਅਦ ਉਨ੍ਹਾਂ ਨੇ ਡੇਰੇ ਦੇ ਸੰਤਾਂ ਤੋਂ ਅਸ਼ੀਰਵਾਦ ਲਿਆ ਅਤੇ ਪੰਜਾਬ ਦੀ ਖੁਸ਼ਹਾਲੀ ਤੇ ਲੋਕਾਂ ਦੀ ਭਲਾਈ ਲਈ ਅਰਦਾਸ ਕੀਤੀ।

ਇਸ ਮੌਕੇ ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਵਜੋਂ ਮਿਲੀ ਜ਼ਿੰਮੇਵਾਰੀ ਉਨ੍ਹਾਂ ਲਈ ਸਿਰਫ਼ ਇੱਕ ਅਹੁਦਾ ਨਹੀਂ, ਸਗੋਂ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਦਾ ਵੱਡਾ ਮੌਕਾ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੇ ਸੀਨੀਅਰ ਆਗੂਆਂ, ਵਰਕਰਾਂ ਅਤੇ ਪੰਜਾਬ ਦੇ ਆਮ ਲੋਕਾਂ ਨੂੰ ਨਾਲ ਲੈ ਕੇ ਸੂਬੇ ਦੇ ਹਿੱਤਾਂ ਦੀ ਆਵਾਜ਼ ਨੂੰ ਹੋਰ ਮਜ਼ਬੂਤੀ ਨਾਲ ਉਠਾਉਣਗੇ।

ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਤਰਜੀਹ ਦੇਣਾ ਅਤੇ ਸੂਬੇ ਦੇ ਹਿੱਤਾਂ ਲਈ ਆਵਾਜ਼ ਬੁਲੰਦ ਕਰਨਾ ਉਨ੍ਹਾਂ ਦੀ ਮੁੱਖ ਜ਼ਿੰਮੇਵਾਰੀ ਰਹੇਗੀ। ਡੇਰਾ ਸੱਚਖੰਡ ਬੱਲਾਂ ਵਿਖੇ ਉਨ੍ਹਾਂ ਦੀ ਇਸ ਫੇਰੀ ਦੌਰਾਨ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਅਤੇ ਹੋਰ ਆਗੂ ਵੀ ਮੌਜੂਦ ਰਹੇ।

NO COMMENTS

LEAVE A REPLY

Please enter your comment!
Please enter your name here

Exit mobile version