ਚੰਡੀਗੜ੍ਹ : ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਝੋਟਾ ਦੇ ਮੁਲਜ਼ਮ ਅਸ਼ਵਨੀ ਕੁਮਾਰ ਦੀ ਪਤਨੀ ਨੂੰ ਸੀ.ਬੀ.ਆਈ. ਅਦਾਲਤ ਨੇ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਮਾਮਲੇ ਦੇ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਅਤੇ ਉਸ ਦੇ ਦੋ ਹੋਰ ਸਾਥੀਆਂ ਨੂੰ ਭਲਕੇ ਸੀ.ਬੀ.ਆਈ. ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਦਰਅਸਲ , ਅਸ਼ਵਨੀ ਕੁਮਾਰ ਦੀ ਪਤਨੀ ਨੂੰ ਅੱਜ ਸੀ.ਬੀ.ਆਈ. ਨੇ ਮੋਹਾਲੀ ਦੀ ਸੀ.ਬੀ.ਆਈ. ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਉਸ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ, ਜਦੋਂ ਕਿ ਅਸ਼ਵਨੀ ਕੁਮਾਰ ਅਤੇ ਉਸ ਦੇ ਦੋ ਹੋਰ ਸਾਥੀਆਂ ਨੂੰ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਭਲਕੇ ਸੀ.ਬੀ.ਆਈ. ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ, ਜਿਸ ਦੌਰਾਨ ਉਨ੍ਹਾਂ ਦੇ ਰਿਮਾਂਡ ਬਾਰੇ ਫ਼ੈਸਲਾ ਲਿਆ ਜਾਵੇਗਾ।










