Home ਸੰਸਾਰ ਪਾਕਿਸਤਾਨ ਦੇ ਸ਼ੇਰਾਨੀ ਜ਼ਿਲ੍ਹੇ ‘ਚ ਬੇਕਾਬੂ ਹੋ ਕੇ ਡੂੰਘੀ ਖਾਈ ‘ਚ ਡਿੱਗੀ...

ਪਾਕਿਸਤਾਨ ਦੇ ਸ਼ੇਰਾਨੀ ਜ਼ਿਲ੍ਹੇ ‘ਚ ਬੇਕਾਬੂ ਹੋ ਕੇ ਡੂੰਘੀ ਖਾਈ ‘ਚ ਡਿੱਗੀ ਯਾਤਰੀ ਬੱਸ , 40 ਦੀ ਮੌਤ , ਕਈ ਗੰਭੀਰ ਜ਼ਖਮੀ

0

ਪਾਕਿਸਤਾਨ: ਪਾਕਿਸਤਾਨ ਦੇ ਦੱਖਣੀ-ਪੱਛਮੀ ਬਲੋਚਿਸਤਾਨ ਸੂਬੇ ਤੋਂ ਇੱਕ ਬਹੁਤ ਹੀ ਦਰਦਨਾਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਇੱਥੋਂ ਦੇ ਸ਼ੇਰਾਨੀ ਜ਼ਿਲ੍ਹੇ ਵਿੱਚ ਇੱਕ ਯਾਤਰੀ ਬੱਸ ਬੇਕਾਬੂ ਹੋ ਕੇ ਡੂੰਘੀ ਖਾਈ ਵਿੱਚ ਜਾ ਡਿੱਗੀ। ਇਸ ਭਿਆਨਕ ਹਾਦਸੇ ‘ਚ ਘੱਟੋ-ਘੱਟ 40 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ ਕਈ ਲੋਕ ਗੰਭੀਰ ਜ਼ਖਮੀ ਹਨ। ਮਰਨ ਵਾਲਿਆਂ ਵਿੱਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਹਨ।

ਇਸ ਮੌਕੇ ਸ਼ੇਰਾਨੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਹਜ਼ਰਤ ਵਲੀ ਕੱਕੜ ਨੇ ਦੱਸਿਆ ਕਿ ਇਹ ਹਾਦਸਾ ਸ਼ੇਰਾਨੀ ਦੇ ਧਨਾ ਸਰ ਇਲਾਕੇ ਵਿੱਚ ਵਾਪਰਿਆ ਜੋ ਬਲੋਚਿਸਤਾਨ ਦੇ ਸ਼ੇਰਾਨੀ ਜ਼ਿਲ੍ਹੇ ਅਤੇ ਉੱਤਰ-ਪੱਛਮੀ ਖੈਬਰ ਪਖਤੂਨਖਵਾ ਸੂਬੇ ਦੇ ਡੇਰਾ ਇਸਮਾਈਲ ਖ਼ਾਨ ਜ਼ਿਲ੍ਹੇ ਦੀ ਸਰਹੱਦ ਦੇ ਨੇੜੇ ਹੈ। ਦੋਵਾਂ ਜ਼ਿ ਲ੍ਹਿਆਂ ਦੀ ਪੁਲਿਸ ਅਤੇ ਬਚਾਅ ਟੀਮਾਂ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਲਾਸ਼ਾਂ ਅਤੇ ਜ਼ਖਮੀਆਂ ਨੂੰ ਖਾਈ ‘ਚੋਂ ਬਾਹਰ ਕੱਢਿਆ ਅਤੇ ਨੇੜੇ ਦੇ ਹਸਪਤਾਲਾਂ ‘ਚ ਪਹੁੰਚਾਇਆ।

ਬਚਾਅ ਕਾਰਜ ਨਾਲ ਜੁੜੇ ਇਕ ਅਧਿਕਾਰੀ ਮੁਤਾਬਕ ਹਾਦਸੇ ‘ਚ ਮਰਨ ਵਾਲਿਆਂ ‘ਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਹਨ। ਸਥਾਨਕ ਪੁਲਿਸ ਨੇ ਸਿਨਹੂਆ ਨੂੰ ਦੱਸਿਆ ਕਿ ਹਾਦਸੇ ਦੇ ਸਮੇਂ ਬੱਸ ਬਲੋਚਿਸਤਾਨ ਦੀ ਰਾਜਧਾਨੀ ਕਵੇਟਾ ਤੋਂ ਉੱਤਰ-ਪੱਛਮੀ ਪੇਸ਼ਾਵਰ ਜ਼ਿਲੇ ਵੱਲ ਜਾ ਰਹੀ ਸੀ ਅਤੇ ਪਹਾੜੀ ਖੇਤਰ ਵਿਚ ਇਕ ਤਿੱਖੇ ਮੋੜ ‘ਤੇ ਡਰਾਈਵਰ ਬੱਸ ਤੋਂ ਕੰਟਰੋਲ ਗੁਆ ਬੈਠਾ ਅਤੇ ਡੂੰਘੀ ਖਾਈ ਵਿਚ ਜਾ ਡਿੱਗੀ।

ਬਲੋਚਿਸਤਾਨ ਦੀ ਸੂਬਾਈ ਸਰਕਾਰ ਨੇ ਯਾਤਰੀਆਂ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ, ਜਦਕਿ ਮੁੱਖ ਮੰਤਰੀ ਸਰਫਰਾਜ਼ ਬੁਗਤੀ ਨੇ ਸਬੰਧਤ ਵਿਭਾਗਾਂ ਨੂੰ ਜ਼ਖਮੀਆਂ ਨੂੰ ਬਿਹਤਰ ਡਾਕਟਰੀ ਦੇਖਭਾਲ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।

NO COMMENTS

LEAVE A REPLY

Please enter your comment!
Please enter your name here

Exit mobile version