Home ਪੰਜਾਬ ਸੀਨੀਅਰ ਆਗੂ ਸਤਨਾਮ ਸਿੰਘ ਢਿੱਪਾਂਵਾਲੀ ਦਾ ਦੇਹਾਂਤ

ਸੀਨੀਅਰ ਆਗੂ ਸਤਨਾਮ ਸਿੰਘ ਢਿੱਪਾਂਵਾਲੀ ਦਾ ਦੇਹਾਂਤ

0

ਗੁਰੂਹਰਸਹਾਏ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸਰਪੰਚ ਸਤਨਾਮ ਸਿੰਘ ਢਿੱਪਾਂਵਾਲੀ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਨਾਲ ਇਲਾਕੇ ਅਤੇ ਪਾਰਟੀ ਵਰਕਰਾਂ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਇਸ ਦੁਖਦਾਈ ਖ਼ਬਰ ਦੀ ਜਾਣਕਾਰੀ ਅਕਾਲੀ ਦਲ ਦੇ ਸੀਨੀਅਰ ਆਗੂ ਵਰਦੇਵ ਸਿੰਘ ਨੋਨੀ ਮਾਨ ਨੇ ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ। ਉਨ੍ਹਾਂ ਨੇ ਸਤਨਾਮ ਸਿੰਘ ਨੂੰ ਆਪਣੇ ਪਿਤਾ ਜੀ ਦਾ ਸਾਥੀ ਅਤੇ ਪਾਰਟੀ ਦਾ ਵਫ਼ਾਦਾਰ ਆਗੂ ਦੱਸਦਿਆਂ ਉਨ੍ਹਾਂ ਦੇ ਵਿਛੋੜੇ ’ਤੇ ਦੁੱਖ ਪ੍ਰਗਟਾਇਆ।

ਨੋਨੀ ਮਾਨ ਨੇ ਆਪਣੀ ਪੋਸਟ ਵਿੱਚ ਲਿਖਿਆ ਕਿ ਸਤਨਾਮ ਸਿੰਘ ਢਿੱਪਾਂਵਾਲੀ ਆਪਣੀ ਸੰਸਾਰਕ ਯਾਤਰਾ ਪੂਰੀ ਕਰਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ। ਉਨ੍ਹਾਂ ਨੇ ਪਰਮਾਤਮਾ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਿੱਛੇ ਪਰਿਵਾਰ ਨੂੰ ਇਹ ਭਾਣਾ ਮੰਨਣ ਦਾ ਬਲ ਦੇਣ ਦੀ ਅਰਦਾਸ ਕੀਤੀ।

ਦੱਸਣਯੋਗ ਹੈ ਕਿ ਸਤਨਾਮ ਸਿੰਘ ਢਿੱਪਾਂਵਾਲੀ ਦੀ ਸਿਹਤ ਪਿਛਲੇ ਕੁਝ ਦਿਨਾਂ ਤੋਂ ਠੀਕ ਨਹੀਂ ਸੀ ਅਤੇ ਉਹ ਹਸਪਤਾਲ ਵਿੱਚ ਦਾਖ਼ਲ ਸਨ। ਉਨ੍ਹਾਂ ਦੇ ਦੇਹਾਂਤ ਤੋਂ ਇੱਕ ਦਿਨ ਪਹਿਲਾਂ ਹੀ ਵਰਦੇਵ ਸਿੰਘ ਨੋਨੀ ਮਾਨ ਉਨ੍ਹਾਂ ਦਾ ਹਾਲ-ਚਾਲ ਜਾਣਨ ਲਈ ਹਸਪਤਾਲ ਪਹੁੰਚੇ ਸਨ।

ਇਸ ਮੁਲਾਕਾਤ ਦੀ ਤਸਵੀਰ ਸਾਂਝੀ ਕਰਦਿਆਂ ਨੋਨੀ ਮਾਨ ਨੇ ਦੱਸਿਆ ਸੀ ਕਿ ਸਿਹਤ ਖ਼ਰਾਬ ਹੋਣ ਕਾਰਨ ਸਤਨਾਮ ਸਿੰਘ ਹਸਪਤਾਲ ਵਿੱਚ ਇਲਾਜ ਅਧੀਨ ਹਨ। ਹੁਣ ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਪਾਰਟੀ ਆਗੂਆਂ ਅਤੇ ਜਾਣਕਾਰਾਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version