Homeਦੇਸ਼ਪਾਦਰੀ ਬਜਿੰਦਰ ਸਿੰਘ ਨੂੰ ਛਾਤੀ 'ਚ ਦਰਦ ਤੋਂ ਬਾਅਦ ਹਸਪਤਾਲ ਦਾਖਲ

ਪਾਦਰੀ ਬਜਿੰਦਰ ਸਿੰਘ ਨੂੰ ਛਾਤੀ ‘ਚ ਦਰਦ ਤੋਂ ਬਾਅਦ ਹਸਪਤਾਲ ਦਾਖਲ

ਮਾਨਸਾ: ਮਾਨਸਾ ਜ਼ਿਲ੍ਹਾ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਪਾਦਰੀ ਬਜਿੰਦਰ ਸਿੰਘ ਨੂੰ ਵੀਰਵਾਰ ਨੂੰ ਅਚਾਨਕ ਸਿਹਤ ਖਰਾਬ ਹੋਣ ਤੋਂ ਬਾਅਦ ਮਾਨਸਾ ਸਿਵਲ ਹਸਪਤਾਲ ਲਿਜਾਇਆ ਗਿਆ। ਜਾਣਕਾਰੀ ਮੁਤਾਬਕ ਉਸ ਨੇ ਛਾਤੀ ਵਿੱਚ ਤੇਜ਼ ਦਰਦ ਦੀ ਸ਼ਿਕਾਇਤ ਕੀਤੀ ਸੀ, ਜਿਸ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਵੱਲੋਂ ਸਖ਼ਤ ਸੁਰੱਖਿਆ ਹੇਠ ਉਸ ਨੂੰ ਹਸਪਤਾਲ ਪਹੁੰਚਾਇਆ ਗਿਆ।

ਹਸਪਤਾਲ ਵਿੱਚ ਡਾਕਟਰਾਂ ਵੱਲੋਂ ਉਸ ਦੀ ਜਾਂਚ ਅਤੇ ਇਲਾਜ ਕੀਤਾ ਗਿਆ। ਐਸਐਮਓ ਮੁਤਾਬਕ ਫਿਲਹਾਲ ਕੋਈ ਗੰਭੀਰ ਸਮੱਸਿਆ ਸਾਹਮਣੇ ਨਹੀਂ ਆਈ ਹੈ। ਹਾਲਾਂਕਿ ਉਸ ਦੀ ਸਿਹਤ ’ਤੇ ਡਾਕਟਰੀ ਨਿਗਰਾਨੀ ਰੱਖੀ ਗਈ।

ਬਜਿੰਦਰ ਸਿੰਘ ਨੂੰ ਮੁਹਾਲੀ ਦੀ ਅਦਾਲਤ ਨੇ 2018 ਦੇ ਬਲਾਤਕਾਰ ਮਾਮਲੇ ਵਿੱਚ ਅਪ੍ਰੈਲ 2025 ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਅਦਾਲਤ ਨੇ ਉਸ ਨੂੰ ਆਈਪੀਸੀ ਦੀ ਧਾਰਾ 376 ਤਹਿਤ ਉਮਰ ਕੈਦ ਤੋਂ ਇਲਾਵਾ ਹੋਰ ਧਾਰਾਵਾਂ ਤਹਿਤ ਵੀ ਸਜ਼ਾਵਾਂ ਸੁਣਾਈਆਂ ਸਨ, ਜੋ ਇਕੱਠੇ ਚੱਲਣੀਆਂ ਹਨ।

ਇਸ ਤੋਂ ਪਹਿਲਾਂ ਜੂਨ 2025 ਵਿੱਚ ਮਾਨਸਾ ਜ਼ਿਲ੍ਹਾ ਜੇਲ੍ਹ ਵਿੱਚ ਬਜਿੰਦਰ ਸਿੰਘ ਕੋਲੋਂ ਮੋਬਾਈਲ ਫੋਨ ਅਤੇ 2,500 ਰੁਪਏ ਨਕਦ ਬਰਾਮਦ ਹੋਏ ਸਨ। ਇਸ ਮਾਮਲੇ ਵਿੱਚ ਉਸ ਖ਼ਿਲਾਫ਼ ਜੇਲ੍ਹ ਐਕਟ ਤਹਿਤ ਵੱਖਰਾ ਕੇਸ ਦਰਜ ਕੀਤਾ ਗਿਆ ਸੀ। ਫਰਵਰੀ 2026 ਵਿੱਚ ਪੁਲਿਸ ਨੇ ਕਥਿਤ ਤੌਰ ’ਤੇ ਉਸ ਨੂੰ ਮੋਬਾਈਲ ਮੁਹੱਈਆ ਕਰਵਾਉਣ ਦੇ ਦੋਸ਼ ਵਿੱਚ ਜੇਲ੍ਹ ਦੇ ਇੱਕ ਹਵਾਲਦਾਰ ਨੂੰ ਵੀ ਗ੍ਰਿਫ਼ਤਾਰ ਕੀਤਾ ਸੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments