Home ਪੰਜਾਬ ਬਟਾਲਾ ‘ਚ ਤੇਜ਼ਧਾਰ ਹਥਿਆਰਾਂ ਨਾਲ ਪਾਸਟਰ ਦਾ ਕਤਲ

ਬਟਾਲਾ ‘ਚ ਤੇਜ਼ਧਾਰ ਹਥਿਆਰਾਂ ਨਾਲ ਪਾਸਟਰ ਦਾ ਕਤਲ

0

ਬਟਾਲਾ : ਬਟਾਲਾ ਦੇ ਗਾਂਧੀ ਕੈਂਪ ਇਲਾਕੇ ‘ਚ ਅੱਜ ਸਵੇਰੇ ਦਿਲ ਦਹਿਲਾ ਦੇਣ ਵਾਲੀ ਘਟਨਾ ਵਾਪਰੀ। ਇੱਥੋਂ ਦੇ ਰਹਿਣ ਵਾਲੇ ਪਾਸਟਰ ਬਲਵਿੰਦਰ ਪਾਲ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਪਾਸਟਰ ਬਲਵਿੰਦਰ ਪਾਲ ਆਪਣੇ ਘਰ ਵਿਚ ਚਰਚ ਚਲਾਉਂਦਾ ਸੀ। ਅੱਜ ਸਵੇਰੇ ਕੁਝ ਵਿਅਕਤੀਆਂ ਨੇ ਉਨ੍ਹਾਂ ਦੇ ਘਰ ਵਿੱਚ ਦਾਖ਼ਲ ਹੋ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ‘ਚ ਉਹ ਗੰਭੀਰ ਜ਼ਖਮੀ ਹੋ ਗਏ। ਇਸ ਤੋਂ ਬਾਅਦ ਪਰਿਵਾਰਕ ਮੈਂਬਰ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲੈ ਗਏ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਮ੍ਰਿਤਕ ਦੇ ਰਿਸ਼ਤੇਦਾਰਾਂ ਅਨੁਸਾਰ ਬਲਵਿੰਦਰ ਪਾਲ ਘਰ ਵਿੱਚ ਇਕੱਲਾ ਰਹਿੰਦਾ ਸੀ। ਮ੍ਰਿਤਕ ਦੇ ਭਤੀਜੇ ਸੰਨੀ ਨੇ ਦੱਸਿਆ ਕਿ ਉਸ ਦੇ ਚਾਚੇ ਦੀ ਕਿਸੇ ਨਾਲ ਕੋਈ ਦੁਸ਼ਮਣੀ ਜਾਂ ਰੰਜਿਸ਼ ਨਹੀਂ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਵਲ ਲਾਈਨ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਥਾਣਾ ਮੁਖੀ ਲਖਵਿੰਦਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਗਾਂਧੀ ਕੈਂਪ ਦੇ ਰਹਿਣ ਵਾਲੇ ਪਾਸਟਰ ਬਲਵਿੰਦਰ ਪਾਲ ‘ਤੇ ਹਮਲਾ ਹੋਇਆ ਹੈ ਅਤੇ ਜਾਂਚ ਤੋਂ ਪਤਾ ਲੱਗਾ ਹੈ ਕਿ ਉਸ ਦੀ ਹਸਪਤਾਲ ‘ਚ ਮੌਤ ਹੋ ਗਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ਦੇ ਆਧਾਰ ’ਤੇ ਗਾਂਧੀ ਕੈਂਪ ਦੇ ਰਹਿਣ ਵਾਲੇ ਨਰੇਸ਼ ਨਾਮੀ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

NO COMMENTS

LEAVE A REPLY

Please enter your comment!
Please enter your name here

Exit mobile version