Homeਪੰਜਾਬਪਠਾਨਕੋਟ ਪੁਲਿਸ ਨੇ ਇੱਕ ਸ਼ੱਕੀ ਵਿਅਕਤੀ ਕੀਤਾ ਗ੍ਰਿਫ਼ਤਾਰ , ਹਾਈਵੇ ਦੀ ਹਰ...

ਪਠਾਨਕੋਟ ਪੁਲਿਸ ਨੇ ਇੱਕ ਸ਼ੱਕੀ ਵਿਅਕਤੀ ਕੀਤਾ ਗ੍ਰਿਫ਼ਤਾਰ , ਹਾਈਵੇ ਦੀ ਹਰ ਗਤੀਵਿਧੀ ਦੀ ਲਾਈਵ ਫੁਟੇਜ ਭੇਜ ਰਿਹਾ ਪਾਕਿਸਤਾਨ

ਪਠਾਨਕੋਟ: ਪਠਾਨਕੋਟ ਪੁਲਿਸ ਨੇ ਰਾਸ਼ਟਰੀ ਸੁਰੱਖਿਆ ਨਾਲ ਜੁੜੇ ਇੱਕ ਵੱਡੇ ਨੈੱਟਵਰਕ ਦਾ ਪਰਦਾਫ਼ਾਸ ਕਰਦੇ ਹੋਏ ਇੱਕ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ । ਦੋਸ਼ੀ ‘ਤੇ ਪਾਕਿਸਤਾਨ ਵਿੱਚ ਬੈਠੇ ਆਪਣੇ ਹੈਂਲਡਰਾਂ ਨੂੰ ਭਾਰਤੀ ਖੇਤਰ ਬਾਰੇ ਖੁਫੀਆ ਜਾਣਕਾਰੀ ਅਤੇ ਲਾਈਵ ਫੁਟੇਜ ਭੇਜਣ ਦੇ ਦੋਸ਼ ਹਨ ।

ਹਾਈਵੇ ਦੀ ਹਰ ਗਤੀਵਿਧੀ ਦੀ ਲਾਈਵ ਫੁਟੇਜ ਭੇਜ ਰਿਹਾ ਪਾਕਿਸਤਾਨ
ਰਿਪੋਰਟਾਂ ਅਨੁਸਾਰ, ਪੁਲਿਸ ਨੂੰ ਸੁਜਾਨਪੁਰ ਖੇਤਰ ਵਿੱਚ ਸ਼ੱਕੀ ਗਤੀਵਿਧੀਆਂ ਬਾਰੇ ਜਾਣਕਾਰੀ ਮਿਲੀ ਸੀ। ਇਸ ਸੂਚਨਾ ‘ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਪੁਲਿਸ ਨੇ ਇੱਕ ਜਾਲ ਵਿਛਾ ਕੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ। ਮੁੱਢਲੀ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਕਾਫ਼ੀ ਸਮੇਂ ਤੋਂ ਸਰਹੱਦ ਪਾਰ ਆਪਣੇ ਹੈਂਡਲਰਾਂ ਨਾਲ ਸੰਪਰਕ ਵਿੱਚ ਸੀ। ਪੁਲਿਸ ਜਾਂਚ ਵਿੱਚ ਅੱਗੇ ਖੁਲਾਸਾ ਹੋਇਆ ਹੈ ਕਿ ਦੋਸ਼ੀ ਨੇ ਪੰਜਾਬ ਅਤੇ ਜੰਮੂ ਨੂੰ ਜੋੜਨ ਵਾਲੇ ਰਾਸ਼ਟਰੀ ਹਾਈਵੇ-44 ‘ਤੇ ਸੁਜਾਨਪੁਰ ਦੇ ਪੁਲ ਨੰਬਰ 4 ਅਤੇ ਪੁਲ ਨੰਬਰ 5 ਦੇ ਵਿਚਕਾਰ ਸੀ.ਸੀ.ਟੀ.ਵੀ. ਕੈਮਰੇ ਲਗਾ ਰੱਖੇ ਸਨ । ਇਨ੍ਹਾਂ ਕੈਮਰਿਆਂ ਦੇ ਰਾਹੀਂ ਉਹ ਹਾਈਵੇ ਦੀ ਹਰ ਗਤੀਵਿਧੀ ਦੀ ਲਾਈਵ ਫੁਟੇਜ ਪਾਕਿਸਤਾਨ ਭੇਜ ਰਿਹਾ ਸੀ । ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਇਹ ਕੰਮ ਨਸ਼ੀਲੇ ਪਦਾਰਥ ਹਾਸਲ ਕਰਨ ਦੀ ਸਾਜਿਸ਼ ਦੇ ਤਹਿਤ ਕਰ ਰਿਹਾ ਸੀ ।

ਦੋਸ਼ੀ ਵਿਰੁੱਧ ਮਾਮਲਾ ਦਰਜ
ਇਸ ਮਾਮਲੇ ‘ਤੇ ਟਿੱਪਣੀ ਕਰਦੇ ਹੋਏ, ਪਠਾਨਕੋਟ ਦੇ ਐਸ.ਐਸ.ਪੀ. ਦਲਜਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਗ੍ਰਿਫ਼ਤਾਰ ਕੀਤਾ ਗਿਆ ਵਿਅਕਤੀ ਪਾਕਿਸਤਾਨ ਵੱਲੋਂ ਜਾਸੂਸੀ ਗਤੀਵਿਧੀਆਂ ਵਿੱਚ ਸ਼ਾਮਲ ਸੀ। ਤਿੰਨ ਹੋਰ ਸਾਥੀ ਵੀ ਉਸ ਨਾਲ ਜੁੜੇ ਹੋਏ ਹਨ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਤਲਾਸ਼ੀ ਜਾਰੀ ਹੈ। ਪੁਲਿਸ ਨੇ ਮੁਲਜ਼ਮ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ ਅਤੇ ਹੋਰ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਨੂੰ ਉਮੀਦ ਹੈ ਕਿ ਇਸ ਨੈੱਟਵਰਕ ਬਾਰੇ ਜਲਦੀ ਹੀ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments