Home ਪੰਜਾਬ ਪਟਿਆਲਾ ਪੁਲਿਸ ਨੇ ਕਾਰਵਾਈ ਕਰਦੇ ਹੋਏ ਗੈਂਗਵਾਰ ਦੇ 5 ਦੋਸ਼ੀਆਂ ਨੂੰ ਹਥਿਆਰਾਂ...

ਪਟਿਆਲਾ ਪੁਲਿਸ ਨੇ ਕਾਰਵਾਈ ਕਰਦੇ ਹੋਏ ਗੈਂਗਵਾਰ ਦੇ 5 ਦੋਸ਼ੀਆਂ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ

0

ਪਟਿਆਲਾ : ਪੰਜਾਬ ‘ਚ ਗੈਂਗਵਾਰ ਦੀਆਂ ਬਹੁਤ ਸਾਰੀਆਂ ਘਟਨਾਵਾਂ ਆਏ ਦਿਨ ਸਾਹਮਣੇ ਆ ਰਹੀਆਂ ਹਨ। ਪੰਜਾਬ ਪੁਲਿਸ ਵੱਲੋਂ ਵੱਡੇ ਆਪ੍ਰੇਸ਼ਨ ਸ਼ੁਰੂ ਕੀਤੇ ਗਏ ਹਨ ਤਾਂ ਕਿ ਕਈ ਵੱਡੇ ਗੈਂਗ ਨੂੰ ਕਾਬੂ ਕੀਤਾ ਜਾਵੇ। ਇਸ ਦੇ ਨਾਲ ਹੀ ਪਟਿਆਲਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆ ਲਾਰੈਂਸ ਬਿਸ਼ਨੋਈ ਗੈਂਗ ਦੇ ਪੰਜ ਗੁਰਗੇ ਸਮੇਤ ਸੱਤ ਨਜਾਇਜ਼ ਅਸਲੇ ਸਮੇਤ ਕਾਬੂ ਕੀਤੇ ਹਨ। ਮੁਲਜ਼ਮਾਂ ਕੋਲੋਂ ਤਿੰਨ ਪਿਸਤੋਲ 30 ਬੋਰ, ਨਜਾਇਜ਼ ਤਿੰਨ ਪਿਸਤਲ 32 ਬੋਰ ਅਤੇ ਨਜਾਇਜ਼ ਇੱਕ ਨਾਜਾਇਜ਼ ਦੇਸੀ ਕੱਟਾ ਬੋਰ 10 ਮੈਗਜ਼ੀਨ ਅਤੇ 10 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁਜ਼ਲਮ ਵੱਡੀ ਘਟਨਾ ਨੂੰ ਅੰਜਾਮ ਦੇਣ ਵਾਲੇ ਸਨ। ਪਟਿਆਲਾ ਪੁਲਿਸ ਨੇ ਇਨ੍ਹਾਂ ਨੂੰ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੇ ਦਿਨਾਂ ‘ਚ ਇਨ੍ਹਾਂ ਦੇ ਹੋਰ ਕਿੰਨੇ ਖੁਲਾਸੇ ਹੋ ਸਕਦੇ ਹਨ।

NO COMMENTS

LEAVE A REPLY

Please enter your comment!
Please enter your name here

Exit mobile version