Home ਪੰਜਾਬ ਚੰਡੀਗੜ੍ਹ ‘ਚ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ , ਪਿਆ ਮੀਂਹ

ਚੰਡੀਗੜ੍ਹ ‘ਚ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ , ਪਿਆ ਮੀਂਹ

0

ਚੰਡੀਗੜ੍ਹ : ਨਮੀ ਵਾਲੀ ਗਰਮੀ ਤੋਂ ਬਾਅਦ, ਅੱਜ ਯਾਨੀ ਐਤਵਾਰ ਦੁਪਹਿਰ ਨੂੰ ਮਾਨਸੂਨ ਦੀ ਝੜੀ ਲੱਗ ਗਈ ਅਤੇ ਭਾਰੀ ਮੀਂਹ ਪਿਆ। ਲੰਬੇ ਸਮੇਂ ਬਾਅਦ ਮੀਂਹ ਪੈਣ ਤੋਂ ਬਾਅਦ ਚੰਡੀਗੜ੍ਹ ਦੇ ਲੋਕਾਂ ਨੇ ਰਾਹਤ ਦਾ ਸਾਹ ਲਿਆ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸ਼ਹਿਰ ਦਾ ਮੌਸਮ ਖੁਸ਼ਕ ਸੀ ਅਤੇ ਗਰਮੀ ਕਾਰਨ ਲੋਕਾਂ ਦਾ ਬੁਰਾ ਹਾਲ ਸੀ।

ਭਾਰੀ ਮੀਂਹ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ, ਜਦੋਂ ਕਿ ਸੀ.ਈ.ਟੀ. ਪ੍ਰੀਖਿਆ ਲਈ ਆਏ ਵਿਦਿਆਰਥੀਆਂ ਨੂੰ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ। ਇਸ ਦੇ ਨਾਲ ਹੀ ਸੁਖਨਾ ਝੀਲ ‘ਤੇ ਮੀਂਹ ਦਾ ਪ੍ਰਭਾਵ ਦੇਖਣ ਨੂੰ ਮਿ ਲਿਆ। ਝੀਲ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਥੋੜ੍ਹਾ ਹੇਠਾਂ ਹੈ। ਇਸ ਲਈ ਪ੍ਰਸ਼ਾਸਨ ਨੇ ਆਲੇ ਦੁਆਲੇ ਦੇ ਇਲਾਕਿਆਂ ਵਿੱਚ ਅਲਰਟ ਜਾਰੀ ਕੀਤਾ ਹੈ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਜੇਕਰ 2 ਦਿਨ ਇਸੇ ਤਰ੍ਹਾਂ ਮੀਂਹ ਪੈਂਦਾ ਰਿਹਾ ਤਾਂ ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹਣੇ ਪੈ ਸਕਦੇ ਹਨ।

NO COMMENTS

LEAVE A REPLY

Please enter your comment!
Please enter your name here

Exit mobile version