Homeਪੰਜਾਬਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ, ਨਸ਼ਾ ਛੁਡਾਊ ਕੇਂਦਰਾਂ ਤੇ ਪੀੜਤਾਂ ਦੇ...

ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ, ਨਸ਼ਾ ਛੁਡਾਊ ਕੇਂਦਰਾਂ ਤੇ ਪੀੜਤਾਂ ਦੇ ਪੁਨਰਵਾਸ ਪ੍ਰਤੀ ਕੀਤਾ ਜਾਵੇਗਾ ਜਾਗਰੂਕ : ਡਾ. ਪ੍ਰੀਤੀ ਯਾਦਵ

ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਅਤੇ ਨਸ਼ੇ ਅਤੇ ਨਸ਼ਾ ਤਸਕਰਾਂ ਦੇ ਖ਼ਾਤਮੇ ਤੱਕ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ 16 ਮਈ ਤੋਂ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਲੜੀਵਾਰ ਸਭਾਵਾਂ ਬੁਲਾ ਕੇ ਜਾਗਰੂਕਤਾ ਸਮਾਗਮ ਕੀਤੇ ਜਾਣਗੇ।

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਵੱਖ ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਨਸ਼ਾ ਮੁਕਤੀ ਮੋਰਚਾ ਸਬੰਧੀ ਜ਼ਿਲ੍ਹਾ ਤੇ ਹਲਕਾ ਕੁਆਰਡੀਨੇਟਰਾਂ ਵੱਲੋਂ ਨਸ਼ਾ ਵਿਰੋਧੀ ਜਾਗਰੂਕਤਾ ਲਹਿਰ ਹਰ ਪਿੰਡ ਪਿੰਡ ਜਾਵੇਗੀ ਅਤੇ ਰੋਜ਼ਾਨਾ ਹਰੇਕ ਹਲਕੇ ਦੇ ਤਿੰਨ ਪਿੰਡਾਂ ਵਿੱਚ ਇਹ ਯਾਤਰਾ ਜਾਵੇਗੀ।

ਨਸ਼ਾ ਮੁਕਤੀ ਯਾਤਰਾ ਤਹਿਤ ਹਰੇਕ ਪਿੰਡ ਵਿੱਚ ਗ੍ਰਾਮ ਸਭਾ ਬੁਲਾ ਕੇ ਅਤੇ ਜ਼ਿਲ੍ਹਾ ਸੁਰੱਖਿਆ ਕਮੇਟੀਆਂ ਤੋਂ ਇਲਾਵਾ ਸਮੂਹ ਪਿੰਡ ਵਾਸੀਆਂ ਨੂੰ ਇਸ ਮੁਹਿੰਮ ਦਾ ਹਿੱਸਾ ਬਣਾਇਆ ਜਾਵੇਗਾ ਤੇ ਸਿਹਤ ਵਿਭਾਗ, ਪੰਚਾਇਤ ਵਿਭਾਗ, ਸਹਿਕਾਰਤਾ ਵਿਭਾਗ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮਾਹਿਰਾਂ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਪਿੰਡ ਵਾਸੀਆਂ ਨੂੰ ਜਾਗਰੂਕ ਕੀਤਾ ਜਾਵੇਗਾ ਤੇ ਇਸ ਲੋਕ ਲਹਿਰ ਵਿੱਚ ਉਨ੍ਹਾਂ ਨੂੰ ਸੰਪੂਰਨ ਤੌਰ ਤੇ ਭਾਗੀਦਾਰ ਬਣਾਇਆ ਜਾਵੇਗਾ।

ਇਸ ਸਬੰਧੀ ਹਰੇਕ ਹਲਕੇ ਦੇ ਤਿੰਨਾਂ ਪਿੰਡ ਵਿੱਚ ਰੋਜ਼ਾਨਾ ਜਾਗਰੂਕਤਾ ਸਮਾਗਮ ਕੀਤੇ ਜਾਣਗੇ। ਇਸ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਦੌਰਾਨ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਜਾਗਰੂਕਤਾ ਸਮਗਰੀ ਵੀ ਵੰਡੀ ਜਾਵੇਗੀ।

ਇਨ੍ਹਾਂ ਜਾਗਰੂਕਤਾ ਸਮਾਗਮਾਂ ਦਾ ਉਦੇਸ਼ ਨਸ਼ਾ ਪੀੜਤਾਂ ਨੂੰ ਨਸ਼ਿਆਂ ਦੀ ਚੁੰਗਲ ਵਿੱਚੋਂ ਕੱਢ ਕੇ ਉਨ੍ਹਾਂ ਦਾ ਸਹੀ ਇਲਾਜ, ਕਾਊਂਸਲਿੰਗ ਅਤੇ ਉਨ੍ਹਾਂ ਦੇ ਪੁਨਰਵਾਸ ਲਈ ਕਿੱਤਾਮੁਖੀ ਸਿਖਲਾਈ ਦੇਣਾ ਵੀ ਹੈ। ਡਾ. ਪ੍ਰੀਤੀ ਯਾਦਵ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਇਸ ਨਸ਼ਾ ਮੁਕਤੀ ਯਾਤਰਾ ਵਿੱਚ ਹਿੱਸੇਦਾਰ ਬਣਨ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ ।

ਪਹਿਲੇ ਦਿਨ ਜ਼ਿਲ੍ਹੇ ਵਿੱਚ ਹੋਣ ਵਾਲੀ ਨਸ਼ਾ ਮੁਕਤ ਯਾਤਰਾ ਦੇ ਪਿੰਡਾਂ ਦਾ ਵੇਰਵੇ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਇਸ਼ਾ ਸਿੰਗਲ ਨੇ ਦੱਸਿਆ ਕਿ ਪਹਿਲੇ ਦਿਨ ਇਹ ਯਾਤਰਾ ਜ਼ਿਲ੍ਹੇ ਦੇ 21 ਪਿੰਡਾਂ ਵਿੱਚ ਹੋਵੇਗੀ। ਇਨ੍ਹਾਂ ਵਿੱਚ ਰੁੜਕੀ, ਰੁੜਕਾ, ਜਰੀਕਪੁਰ, ਕਕਰਾਲਾ, ਛੀਟਾਵਾਲਾ, ਅਚਲ, ਇੱਛੇਵਾਲ, ਰੋਹਟੀ ਬਸਤਾ, ਰੋਹਟੀ ਮੋੜਾ, ਅਲੂਣ, ਬਸੰਤਪੁਰਾ, ਪਰਾਰੋ, ਸਮਾਣਾ ਦੀ ਵਾਰਡ ਨੰਬਰ 1, 7 ਤੇ 12, ਫਰੀਦਪੁਰ, ਟੁਰਨਾ, ਸਲੇਮਪੁਰ ਬਾਲੀਆ, ਕਾਹਨਗੜ੍ਹ ਘਰਾਚੋ, ਖਾਸਪੁਰ, ਦੁਤਾਲ ਪਿੰਡ ਸ਼ਾਮਲ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments