HomeCanadaਕੈਨੇਡਾ ’ਚ ਉਡਾਣ ਸਿਖਲਾਈ ਦੌਰਾਨ ਜਹਾਜ਼ ਹਾਦਸਾ, ਦੋ ਦੀ ਮੌਤ

ਕੈਨੇਡਾ ’ਚ ਉਡਾਣ ਸਿਖਲਾਈ ਦੌਰਾਨ ਜਹਾਜ਼ ਹਾਦਸਾ, ਦੋ ਦੀ ਮੌਤ

ਟੋਰਾਂਟੋ: ਕੈਨੇਡਾ ਤੋਂ ਭਾਰਤੀ ਵਿਦਿਆਰਥੀਆਂ ਨਾਲ ਜੁੜੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਉਡਾਣ ਸਿਖਲਾਈ ਦੌਰਾਨ ਵਾਪਰੇ ਇੱਕ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਗਈ। ਦੋਵੇਂ ਵਿਦਿਆਰਥੀ ਫਲਾਈਟ ਟ੍ਰੇਨਿੰਗ ਕਰ ਰਹੇ ਸਨ।

ਮ੍ਰਿਤਕਾਂ ਦੀ ਪਛਾਣ ਤਾਮਿਲਨਾਡੂ ਦੇ ਮਨੋਜ ਸ਼ਿਵਕੁਮਾਰ ਅਤੇ ਪੁਡੂਚੇਰੀ ਦੇ ਸ਼੍ਰੀਸ਼ਰਨ ਤਿਰੁਗਨਾਸੰਬੰਥਮ ਵਜੋਂ ਹੋਈ ਹੈ। ਹਾਦਸੇ ਦੀ ਜਾਣਕਾਰੀ ਸਾਹਮਣੇ ਆਉਣ ਤੋਂ ਬਾਅਦ ਕੈਨੇਡਾ ਸਥਿਤ ਭਾਰਤੀ ਕੌਂਸਲੇਟ ਵੱਲੋਂ ਦੋਵਾਂ ਦੀ ਮੌਤ ’ਤੇ ਦੁੱਖ ਪ੍ਰਗਟ ਕੀਤਾ ਗਿਆ।

ਭਾਰਤੀ ਕੌਂਸਲੇਟ ਨੇ ਪ੍ਰਗਟ ਕੀਤਾ ਦੁੱਖ

ਵੈਨਕੂਵਰ ਸਥਿਤ ਭਾਰਤ ਦੇ ਕੌਂਸਲੇਟ ਜਨਰਲ ਨੇ ਸੋਸ਼ਲ ਮੀਡੀਆ ਰਾਹੀਂ ਦੋਵਾਂ ਵਿਦਿਆਰਥੀਆਂ ਦੇ ਪਰਿਵਾਰਾਂ ਨਾਲ ਹਮਦਰਦੀ ਜ਼ਾਹਰ ਕੀਤੀ। ਕੌਂਸਲੇਟ ਵੱਲੋਂ ਕਿਹਾ ਗਿਆ ਕਿ ਇਸ ਔਖੇ ਸਮੇਂ ਵਿੱਚ ਭਾਰਤੀ ਮਿਸ਼ਨ ਸੋਗ ਵਿੱਚ ਡੁੱਬੇ ਪਰਿਵਾਰਾਂ ਦੇ ਨਾਲ ਖੜ੍ਹਾ ਹੈ।

ਕੌਂਸਲੇਟ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਵਿਦਿਆਰਥੀਆਂ ਦੀਆਂ ਮ੍ਰਿਤਕ ਦੇਹਾਂ ਨੂੰ ਭਾਰਤ ਲਿਆਉਣ ਦੀ ਪ੍ਰਕਿਰਿਆ ਵਿੱਚ ਪਰਿਵਾਰਾਂ ਨੂੰ ਹਰ ਸੰਭਵ ਕੌਂਸਲਰ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ।

ਫਿਲਹਾਲ ਹਾਦਸੇ ਨਾਲ ਜੁੜੇ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ। ਹਾਦਸੇ ਦੇ ਕਾਰਨਾਂ ਸਬੰਧੀ ਅਧਿਕਾਰਤ ਜਾਂਚ ਤੋਂ ਬਾਅਦ ਹੀ ਹੋਰ ਜਾਣਕਾਰੀ ਸਪੱਸ਼ਟ ਹੋ ਸਕੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments