Home ਸੰਸਾਰ ਰੂਸ ‘ਚ ਅਸਮਾਨ ਤੋਂ ਡਿੱਗਿਆ ਮੌਤ ਦਾ ਜਹਾਜ਼, 17 ਲੋਕਾਂ ਦੀ ਗਈ...

ਰੂਸ ‘ਚ ਅਸਮਾਨ ਤੋਂ ਡਿੱਗਿਆ ਮੌਤ ਦਾ ਜਹਾਜ਼, 17 ਲੋਕਾਂ ਦੀ ਗਈ ਜਾਨ

0

ਮਾਸਕੋ: ਰੂਸ ਤੋਂ ਇੱਕ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਫ਼ੌਜੀ ਟਰਾਂਸਪੋਰਟ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ਭਿਆਨਕ ਹਾਦਸੇ ਵਿੱਚ ਜਹਾਜ਼ ਵਿੱਚ ਸਵਾਰ ਸਾਰੇ 17 ਲੋਕਾਂ ਦੀ ਜਾਨ ਚਲੀ ਗਈ। ਹਾਦਸੇ ਤੋਂ ਬਾਅਦ ਸਥਾਨਕ ਪ੍ਰਸ਼ਾਸਨ ਅਤੇ ਐਮਰਜੈਂਸੀ ਟੀਮਾਂ ਵੱਲੋਂ ਜਾਂਚ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਦੱਖਣੀ ਰੂਸ ਦੇ ਕੇਮੇਰੋਵੋ ਇਲਾਕੇ ਵਿੱਚ ਦੱਖਣ-ਪੱਛਮੀ ਸਾਇਬੇਰੀਆ ਦੇ ਯਾਗੁਨੋਵੋ ਪਿੰਡ ਨੇੜੇ ਵਾਪਰਿਆ। ਹਾਦਸੇ ਦਾ ਸ਼ਿਕਾਰ ਹੋਏ ਜਹਾਜ਼ ਦੀ ਪਛਾਣ ਐਂਟੋਨੋਵ ਏਐਨ-12 ਵਜੋਂ ਦੱਸੀ ਜਾ ਰਹੀ ਹੈ।

ਚਸ਼ਮਦੀਦਾਂ ਦੇ ਹਵਾਲੇ ਨਾਲ ਸਾਹਮਣੇ ਆਈ ਜਾਣਕਾਰੀ ਮੁਤਾਬਕ ਜਹਾਜ਼ ਨੂੰ ਹਵਾ ਵਿੱਚ ਹੀ ਅੱਗ ਲੱਗ ਗਈ ਸੀ। ਇਸ ਤੋਂ ਬਾਅਦ ਜਹਾਜ਼ ਤੇਜ਼ੀ ਨਾਲ ਹੇਠਾਂ ਡਿੱਗਿਆ ਅਤੇ ਜ਼ਮੀਨ ਨਾਲ ਟਕਰਾਉਂਦੇ ਹੀ ਜ਼ੋਰਦਾਰ ਧਮਾਕਾ ਹੋਇਆ।

ਕੇਮੇਰੋਵੋ ਦੇ ਗਵਰਨਰ ਇਲਿਆ ਸੇਰੇਡਿਊਕ ਨੇ ਸੋਸ਼ਲ ਮੀਡੀਆ ਰਾਹੀਂ ਹਾਦਸੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਜਹਾਜ਼ ਇਲਾਕੇ ਵਿੱਚੋਂ ਲੰਘ ਰਿਹਾ ਸੀ, ਜਦੋਂ ਇਹ ਹਾਦਸੇ ਦਾ ਸ਼ਿਕਾਰ ਹੋ ਗਿਆ। ਸੂਚਨਾ ਮਿਲਦੇ ਹੀ ਐਮਰਜੈਂਸੀ ਸੇਵਾਵਾਂ ਮੌਕੇ ‘ਤੇ ਪਹੁੰਚ ਗਈਆਂ। ਪ੍ਰਸ਼ਾਸਨ ਵੱਲੋਂ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ ਰੂਸ ਦੇ ਰੱਖਿਆ ਮੰਤਰਾਲੇ ਵੱਲੋਂ ਇਸ ਬਾਰੇ ਅਜੇ ਤੱਕ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ।

ਇਸ ਤੋਂ ਇਲਾਵਾ ਸਰਬੀਆ ਵਿੱਚ ਵੀ ਮੰਗਲਵਾਰ ਸਵੇਰੇ ਇੱਕ ਹੋਰ ਜਹਾਜ਼ ਹਾਦਸਾ ਵਾਪਰਨ ਦੀ ਖ਼ਬਰ ਹੈ। ਦੇਸ਼ ਦੇ ਉੱਤਰੀ ਹਿੱਸੇ ਵਿੱਚ ਮਿਗ-29 ਲੜਾਕੂ ਜਹਾਜ਼ ਕ੍ਰੈਸ਼ ਹੋ ਗਿਆ, ਜਿਸ ਕਾਰਨ ਪਾਇਲਟ ਦੀ ਮੌਤ ਹੋ ਗਈ।

ਸਰਬੀਆ ਦੇ ਰੱਖਿਆ ਮੰਤਰਾਲੇ ਮੁਤਾਬਕ ਇਹ ਹਾਦਸਾ ਰਾਜਧਾਨੀ ਬੇਲਗ੍ਰੇਡ ਤੋਂ ਲਗਭਗ 45 ਕਿਲੋਮੀਟਰ ਦੂਰ ਸਟਾਰਾ ਪਾਜ਼ੋਵਾ ਸ਼ਹਿਰ ਨੇੜੇ ਸਵੇਰੇ ਕਰੀਬ 8:45 ਵਜੇ ਵਾਪਰਿਆ।

NO COMMENTS

LEAVE A REPLY

Please enter your comment!
Please enter your name here

Exit mobile version