HomeਪੰਜਾਬPM ਮੋਦੀ ਨੂੰ ਕੈਪਟਨ ਦਾ ਸਵਾਲ, ਮੇਰੀਆਂ ਸੇਵਾਵਾਂ ਦੀ ਲੋੜ ਹੈ ਜਾਂ...

PM ਮੋਦੀ ਨੂੰ ਕੈਪਟਨ ਦਾ ਸਵਾਲ, ਮੇਰੀਆਂ ਸੇਵਾਵਾਂ ਦੀ ਲੋੜ ਹੈ ਜਾਂ ਨਹੀਂ?

ਜਲੰਧਰ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਵਿੱਚ ਆਪਣੀ ਮੌਜੂਦਾ ਭੂਮਿਕਾ ਨੂੰ ਲੈ ਕੇ ਅਹਿਮ ਬਿਆਨ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪਿਛਲੇ ਪੰਜ ਸਾਲਾਂ ਦੌਰਾਨ ਭਾਜਪਾ ਵੱਲੋਂ ਨਾ ਤਾਂ ਉਨ੍ਹਾਂ ਨਾਲ ਕੋਈ ਸਿਆਸੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਨਾ ਹੀ ਕਿਸੇ ਮਾਮਲੇ ਵਿੱਚ ਉਨ੍ਹਾਂ ਦੀ ਸਲਾਹ ਲਈ ਗਈ।

ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਵਾਲ ਕਰਦਿਆਂ ਕਿਹਾ ਕਿ ਕੀ ਪਾਰਟੀ ਨੂੰ ਉਨ੍ਹਾਂ ਦੇ ਤਜਰਬੇ ਅਤੇ ਸੇਵਾਵਾਂ ਦੀ ਲੋੜ ਹੈ ਜਾਂ ਨਹੀਂ? ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਉਨ੍ਹਾਂ ਦੀਆਂ ਸੇਵਾਵਾਂ ਲੈਣਾ ਚਾਹੁੰਦੀ ਹੈ ਤਾਂ ਇਸ ਬਾਰੇ ਸਪੱਸ਼ਟ ਤੌਰ ’ਤੇ ਦੱਸਿਆ ਜਾਣਾ ਚਾਹੀਦਾ ਹੈ।

ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਸਿਆਸਤ ਵਿੱਚ ਤਜਰਬੇ ਦੀ ਅਹਿਮੀਅਤ ਹੁੰਦੀ ਹੈ, ਪਰ ਹੈਰਾਨੀ ਦੀ ਗੱਲ ਹੈ ਕਿ ਪੰਜ ਸਾਲਾਂ ਵਿੱਚ ਭਾਜਪਾ ਨੇ ਉਨ੍ਹਾਂ ਤੋਂ ਕਿਸੇ ਵੀ ਸਿਆਸੀ ਮੁੱਦੇ ’ਤੇ ਸਲਾਹ ਨਹੀਂ ਲਈ। ਉਨ੍ਹਾਂ ਇਹ ਵੀ ਦੱਸਿਆ ਕਿ ਪਾਰਟੀ ਦੀ ਸਿਖਰਲੀ ਲੀਡਰਸ਼ਿਪ ਤੱਕ ਆਪਣੀ ਗੱਲ ਪਹੁੰਚਾਉਣਾ ਵੀ ਕਾਫ਼ੀ ਮੁਸ਼ਕਲ ਹੈ।

ਇਸ ਦੇ ਨਾਲ ਹੀ ਉਨ੍ਹਾਂ ਕਾਂਗਰਸ ਦੀ ਅੰਦਰੂਨੀ ਸਿਆਸਤ ਦਾ ਜ਼ਿਕਰ ਕਰਦਿਆਂ ਕਿਹਾ ਕਿ ਉੱਥੇ ਵੀ ਵੱਖ-ਵੱਖ ਆਗੂਆਂ ਦੇ ਆਪਣੇ ਸਮੂਹ ਹਨ। ਉਨ੍ਹਾਂ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪਰਗਟ ਸਿੰਘ ਦੇ ਧੜਿਆਂ ਦਾ ਹਵਾਲਾ ਦਿੱਤਾ।

ਕੈਪਟਨ ਅਮਰਿੰਦਰ ਸਿੰਘ ਦੇ ਇਸ ਬਿਆਨ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਨਵੀਂ ਚਰਚਾ ਛਿੜ ਗਈ ਹੈ। ਹੁਣ ਦੇਖਣਾ ਹੋਵੇਗਾ ਕਿ ਭਾਜਪਾ ਦੀ ਸਿਖਰਲੀ ਲੀਡਰਸ਼ਿਪ ਵੱਲੋਂ ਉਨ੍ਹਾਂ ਦੇ ਇਸ ਬਿਆਨ ’ਤੇ ਕੀ ਪ੍ਰਤੀਕਿਰਿਆ ਦਿੱਤੀ ਜਾਂਦੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments