ਚੰਬਾ: ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਹਿਮਾਚਲ ਪ੍ਰਦੇਸ਼ ਦੇ ਚੰਬਾ ਵਿੱਚ ਹੋਏ ਹਾਦਸੇ ਵਿੱਚ ਆਪਣੀਆਂ ਜਾਨਾਂ ਗੁਆਉਣ ਵਾਲੇ ਲੋਕਾਂ ਪ੍ਰਤੀ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, “ਮੇਰੇ ਵਿਚਾਰ ਉਨ੍ਹਾਂ ਪਰਿਵਾਰਾਂ ਦੇ ਨਾਲ ਹਨ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ।”
ਪ੍ਰਧਾਨ ਮੰਤਰੀ ਨੇ ਟਵਿੱਟਰ ‘ਤੇ ਪੋਸਟ ਕਰ ਕਿਹਾ ,” ਹਿਮਾਚਲ ਪ੍ਰਦੇਸ਼ ਦੇ ਚੰਬਾ ਵਿੱਚ ਹੋਏ ਹਾਦਸੇ ਵਿੱਚ ਜਾਨ-ਮਾਲ ਦਾ ਨੁਕਸਾਨ ਬੇਹੱਦ ਦੁਖਦ ਹੈ। ਮੇਰੀ ਸੰਵੇਦਨਾ ਉਨ੍ਹਾਂ ਪਰਿਵਾਰਾਂ ਨਾਲ ਹੈ ਜਿਨ੍ਹਾਂ ਨੇ ਆਪਣੇ ਪਿਆਰਿਆਂ ਨੂੰ ਗੁਆ ਦਿੱਤਾ ਹੈ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ।












