ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦਿੱਲੀ ਦੇ ਐਲ.ਐਨ.ਜੇ.ਪੀ. ਹਸਪਤਾਲ ਪਹੁੰਚੇ, ਜਿੱਥੇ ਉਨ੍ਹਾਂ ਦਿੱਲੀ ਧਮਾਕੇ ਵਿੱਚ ਜ਼ਖਮੀ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਪਹੁੰਚਿਆ। ਪ੍ਰਧਾਨ ਮੰਤਰੀ ਅੱਜ ਭੂਟਾਨ ਤੋਂ ਦਿੱਲੀ ਵਾਪਸ ਆਉਣ ਤੋਂ ਬਾਅਦ ਹਵਾਈ ਅੱਡੇ ਤੋਂ ਸਿੱਧੇ ਹਸਪਤਾਲ ਪਹੁੰਚੇ।
ਐਲ.ਐਨ.ਜੇ.ਪੀ. ਹਸਪਤਾਲ ਵਿੱਚ ਇਸ ਧਮਾਕੇ ਵਿੱਚ ਜ਼ਖ਼ਮੀ ਲੋਕਾਂ ਦਾ ਇਲਾਜ ਜਾਰੀ ਹੈ। ਡਾਕਟਰਾਂ ਅਨੁਸਾਰ, ਕੁਝ ਜ਼ਖਮੀਆਂ ਦੀ ਹਾਲਤ ਸਥਿਰ ਹੈ, ਜਦੋਂ ਕਿ ਕੁਝ ਨੂੰ ਇੰਟੈਂਸਿਵ ਕੇਅਰ ਯੂਨਿਟ (ਆਈ.ਸੀ.ਯੂ.) ਵਿੱਚ ਦਾਖਲ ਕਰਵਾਇਆ ਗਿਆ ਹੈ। ਭੂਟਾਨ ਤੋਂ ਵਾਪਸ ਆਉਣ ਤੋਂ ਬਾਅਦ ਆਪਣੀ ਪਹਿਲੀ ਪ੍ਰਤੀਕਿਰਿਆ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਘਟਨਾ ਬਾਰੇ ਸਖ਼ਤ ਚੇਤਾਵਨੀ ਜਾਰੀ ਕੀਤੀ। ਉਨ੍ਹਾਂ ਕਿਹਾ, “ਦਿੱਲੀ ਧਮਾਕੇ ਦੇ ਪਿੱਛੇ ਸਾਜ਼ਿਸ਼ ਰਚਣ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।”
