Homeਦੇਸ਼ਧਾਨ ਮੰਤਰੀ ਨਰਿੰਦਰ ਮੋਦੀ ਨੇ ਬੰਗਲੁਰੂ ਮੈਟਰੋ ਦੀ ਪਿੰਕ ਲਾਈਨ ’ਤੇ ਕੀਤੀ...

ਧਾਨ ਮੰਤਰੀ ਨਰਿੰਦਰ ਮੋਦੀ ਨੇ ਬੰਗਲੁਰੂ ਮੈਟਰੋ ਦੀ ਪਿੰਕ ਲਾਈਨ ’ਤੇ ਕੀਤੀ ਯਾਤਰਾ, ₹15,600 ਕਰੋੜ ਦੇ ਪ੍ਰੋਜੈਕਟ ਲਾਂਚ

ਬੰਗਲੁਰੂ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਰਨਾਟਕ ਦੇ ਦੌਰੇ ’ਤੇ ਪਹੁੰਚੇ। ਦੌਰੇ ਦੌਰਾਨ ਉਨ੍ਹਾਂ ਨੇ ਬੰਗਲੁਰੂ ਮੈਟਰੋ ਦੀ ਪਿੰਕ ਲਾਈਨ ਦਾ ਉਦਘਾਟਨ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਨੇ ਮੈਟਰੋ ਸਟੇਸ਼ਨ ਦੇ ਕਾਊਂਟਰ ਤੋਂ ਖੁਦ ਟਿਕਟ ਖਰੀਦੀ ਅਤੇ ਕਰਨਾਟਕ ਦੇ ਮੁੱਖ ਮੰਤਰੀ ਡੀਕੇ ਸ਼ਿਵਕੁਮਾਰ ਨਾਲ ਮੈਟਰੋ ਵਿੱਚ ਸਫ਼ਰ ਕੀਤਾ।

ਪ੍ਰਧਾਨ ਮੰਤਰੀ ਨੇ ਇਸ ਦੌਰੇ ਦੌਰਾਨ ਕਰਨਾਟਕ ਵਿੱਚ ਲਗਭਗ 15,600 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਬੰਗਲੁਰੂ ਦੇਸ਼ ਦਾ ਤੀਜਾ ਅਜਿਹਾ ਸ਼ਹਿਰ ਬਣ ਗਿਆ ਹੈ, ਜਿੱਥੇ ਮੈਟਰੋ ਨੈੱਟਵਰਕ ਦੀ ਲੰਬਾਈ 100 ਕਿਲੋਮੀਟਰ ਤੋਂ ਵੱਧ ਹੋ ਗਈ ਹੈ।

ਦੌਰੇ ਦੇ ਅਗਲੇ ਪੜਾਅ ਵਿੱਚ ਪ੍ਰਧਾਨ ਮੰਤਰੀ ਨੇ ਮੈਸੂਰ ਵਿੱਚ ਕੌਸਮੌਸ ਪਲੈਨੇਟੇਰੀਅਮ ਦਾ ਉਦਘਾਟਨ ਕੀਤਾ। ਇਸ ਨਾਲ ਸ਼ਹਿਰ ਵਿੱਚ ਵਿਗਿਆਨ ਅਤੇ ਖਗੋਲ ਵਿਗਿਆਨ ਨਾਲ ਜੁੜੀਆਂ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਦੀ ਉਮੀਦ ਹੈ।

ਇਸ ਤੋਂ ਪਹਿਲਾਂ ਪ੍ਰਸ਼ਾਂਤੀ ਕੁਟੀਰਾਮ ਦੇ ਗੋਲਡਨ ਜੁਬਲੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਕਰਨਾਟਕ ਸਦੀਆਂ ਤੋਂ ਯੋਗ ਦਾ ਕੇਂਦਰ ਰਿਹਾ ਹੈ। ਉਨ੍ਹਾਂ ਮੁਤਾਬਕ, ਇਸ ਧਰਤੀ ਨੇ ਕਈ ਯੋਗ ਗੁਰੂ ਅਤੇ ਵਿਦਵਾਨ ਪੈਦਾ ਕੀਤੇ ਹਨ।

ਪ੍ਰਧਾਨ ਮੰਤਰੀ ਦਾ ਇਹ ਦੌਰਾ ਮੈਟਰੋ ਆਵਾਜਾਈ, ਵਿਗਿਆਨਕ ਸਹੂਲਤਾਂ ਅਤੇ ਯੋਗ ਦੀ ਵਿਰਾਸਤ ਨਾਲ ਜੁੜੇ ਵੱਖ-ਵੱਖ ਸਮਾਗਮਾਂ ’ਤੇ ਕੇਂਦਰਿਤ ਰਿਹਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments