HomeUncategorizedPM ਮੋਦੀ ਇੰਡੋਨੇਸ਼ੀਆ ਦਾ ਦੌਰਾ ਕਰਨਗੇ: 20ਵੇਂ ASEAN -ਭਾਰਤ ਸੰਮੇਲਨ 'ਚ ਹਿੱਸਾ...

PM ਮੋਦੀ ਇੰਡੋਨੇਸ਼ੀਆ ਦਾ ਦੌਰਾ ਕਰਨਗੇ: 20ਵੇਂ ASEAN -ਭਾਰਤ ਸੰਮੇਲਨ ‘ਚ ਹਿੱਸਾ ਲੈਣਗੇ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ 20ਵੇਂ ASEAN -ਭਾਰਤ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਅਗਲੇ ਹਫ਼ਤੇ ਇੰਡੋਨੇਸ਼ੀਆ ਦਾ ਦੌਰਾ ਕਰਨਗੇ। ਇਹ ਕਾਨਫਰੰਸ 6 ਅਤੇ 7 ਸਤੰਬਰ ਨੂੰ ਜਕਾਰਤਾ ਵਿੱਚ ਹੋਵੇਗੀ। ਪ੍ਰਧਾਨ ਮੰਤਰੀ ਮੋਦੀ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਜੋਕੋ ਵਿਡੋਡੋ ਦੇ ਸੱਦੇ ‘ਤੇ 20ਵੇਂ ਆਸੀਆਨ-ਭਾਰਤ ਸੰਮੇਲਨ ‘ਚ ਸ਼ਿਰਕਤ ਕਰਨਗੇ। ਸ਼ਨੀਵਾਰ ਨੂੰ ਜਾਣਕਾਰੀ ਦਿੰਦੇ ਹੋਏ ਵਿਦੇਸ਼ ਮੰਤਰਾਲੇ ਨੇ ਕਿਹਾ ਕਿ 20ਵਾਂ ਆਸੀਆਨ-ਭਾਰਤ ਸੰਮੇਲਨ ਅਤੇ 18ਵਾਂ ਪੂਰਬੀ ਏਸ਼ੀਆ ਸੰਮੇਲਨ 6-7 ਸਤੰਬਰ ਨੂੰ ਆਯੋਜਿਤ ਕੀਤਾ ਜਾਵੇਗਾ।

ਇਸ ਸੰਮੇਲਨ ‘ਚ ਸ਼ਾਮਲ ਹੋਣ ਲਈ ਪੀਐੱਮ ਮੋਦੀ ਦੋ ਦਿਨਾਂ ਦੇ ਦੌਰੇ ‘ਤੇ ਇੰਡੋਨੇਸ਼ੀਆ ਜਾਣਗੇ। ਦਰਅਸਲ, ਭਾਰਤ ਦੀ ਪ੍ਰਧਾਨਗੀ ‘ਚ 9-10 ਸਤੰਬਰ ਨੂੰ ਨਵੀਂ ਦਿੱਲੀ ‘ਚ ਜੀ-20 ਸੰਮੇਲਨ ਹੋ ਰਿਹਾ ਹੈ। ਇਸ ਤੋਂ ਪਹਿਲਾਂ ਵੀ ਪੀਐਮ ਮੋਦੀ ਇੰਡੋਨੇਸ਼ੀਆ ਦੇ ਜਕਾਰਤਾ ਲਈ ਰਵਾਨਾ ਹੋਣਗੇ। ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਸਿਖਰ ਸੰਮੇਲਨ ਭਾਰਤ-ਆਸੀਆਨ ਸਬੰਧਾਂ ਦੀ ਪ੍ਰਗਤੀ ਦੀ ਸਮੀਖਿਆ ਕਰੇਗਾ ਅਤੇ ਦੋਵਾਂ ਵਿਚਾਲੇ ਸਹਿਯੋਗ ਦੇ ਭਵਿੱਖ ਦੇ ਰਾਹ ਨੂੰ ਵੀ ਤੈਅ ਕਰੇਗਾ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments