Homeਦੇਸ਼ਤਿੰਨ ਰਾਜਾਂ 'ਚ ਸ਼ਾਨਦਾਰ ਪ੍ਰਦਰਸ਼ਨ 'ਤੇ PM ਮੋਦੀ ਦਾ ਬਿਆਨ ਆਇਆ ਸਾਹਮਣੇ

ਤਿੰਨ ਰਾਜਾਂ ‘ਚ ਸ਼ਾਨਦਾਰ ਪ੍ਰਦਰਸ਼ਨ ‘ਤੇ PM ਮੋਦੀ ਦਾ ਬਿਆਨ ਆਇਆ ਸਾਹਮਣੇ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਨੇ ਮੱਧ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ ‘ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਬਿਆਨ ਦਿੰਦੇ ਹੋਏ ਕਿਹਾ ਕਿ ਇਸ ਤੋਂ ਪਤਾ ਲੱਗਦਾ ਹੈ ਕਿ ਭਾਰਤ ਦੇ ਲੋਕਾਂ ਨੂੰ ਚੰਗੇ ਸ਼ਾਸਨ ਅਤੇ ਵਿਕਾਸ ਦੀ ਰਾਜਨੀਤੀ ਕਰਨ ਵਾਲਿਆਂ ‘ਤੇ ਹੀ ਭਰੋਸਾ ਹੈ। ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਇੱਕ ਪੋਸਟ ਵਿੱਚ, ਮੋਦੀ ਨੇ ਚੋਣ ਨਤੀਜਿਆਂ ਨੂੰ ‘ਵਿਕਸਿਤ ਭਾਰਤ’ ਦੇ ਟੀਚੇ ਨੂੰ ਪ੍ਰਾਪਤ ਕਰਨ ਵੱਲ ਇੱਕ ‘ਮਜ਼ਬੂਤ ​​ਕਦਮ’ ਦੱਸਿਆ ਅਤੇ ਤਿੰਨਾਂ ਰਾਜਾਂ ਦੇ ਵੋਟਰਾਂ ਅਤੇ ਪਾਰਟੀ ਵਰਕਰਾਂ ਦਾ ਧੰਨਵਾਦ ਕੀਤਾ।

ਪੀ.ਐੱਮ. ਮੋਦੀ ਨੇ ਟਵੀਟ ਕਰਕੇ ਕਿਹਾ ਕਿ ਜਨਤਾ-ਜਨਾਰਦਨ ਨੂੰ ਨਮਨ! ਮੱਧ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ ਦੇ ਚੋਣ ਨਤੀਜੇ ਦੱਸ ਰਹੇ ਹਨ ਕਿ ਭਾਰਤ ਦੀ ਜਨਤਾ ਦਾ ਭਰੋਸਾ ਸਿਰਫ ਅਤੇ ਸਿਰਫ ਸੁਸ਼ਾਸਨ ਅਤੇ ਵਿਕਾਸ ਦੀ ਰਾਜਨੀਤੀ ‘ਚ ਹੈ, ਉਨ੍ਹਾਂ ਦਾ ਭਰੋਸਾ ਭਾਜਪਾ ‘ਚ ਹੈ। ਭਾਜਪਾ ‘ਤੇ ਆਪਣਾ ਸਨੇਹ, ਵਿਸ਼ਵਾਸ ਅਤੇ ਆਸ਼ੀਰਵਾਦ ਬਰਸਾਉਣ ਲਈ ਮੈਂ ਇਨ੍ਹਾਂ ਸਾਰੇ ਸੂਬਿਆਂ ਦੇ ਪਰਿਵਾਰ ਵਾਲਿਆਂ ਦਾ, ਖ਼ਾਸ ਕਰਕੇ ਔਰਤਾਂ-ਧੀਆਂ-ਭੈਣਾਂ ਦਾ, ਸਾਡੇ ਨੌਜਵਾਨ ਵੋਟਰਾਂ ਦਾ ਦਿਲੋਂ ਧੰਨਵਾਦ ਕਰਦਾਂ ਹਾਂ।

 

ਪੀ.ਐੱਮ. ਮੋਦੀ ਨੇ ਆਪਣੇ ਟਵੀਟ ‘ਚ ਲਿਖਿਆ ਕਿ ਮੈਂ ਉਨ੍ਹਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਅਸੀਂ ਤੁਹਾਡੀ ਭਲਾਈ ਲਈ ਅਣਥੱਕ ਕੰਮ ਕਰਦੇ ਰਹਾਂਗੇ। ਇਸ ਮੌਕੇ ਪਾਰਟੀ ਦੇ ਸਮੂਹ ਮਿਹਨਤੀ ਵਰਕਰਾਂ ਦਾ ਵਿਸ਼ੇਸ਼ ਰੂਪ ਨਾਲ ਧੰਨਵਾਦ! ਤੁਸੀਂ ਸਾਰਿਆਂ ਨੇ ਇੱਕ ਸ਼ਾਨਦਾਰ ਮਿਸਾਲ ਕਾਇਮ ਕੀਤੀ ਹੈ। ਜਿਸ ਤਰ੍ਹਾਂ ਤੁਸੀਂ ਭਾਜਪਾ ਦੀਆਂ ਵਿਕਾਸ ਅਤੇ ਗਰੀਬ ਕਲਿਆਣਕਾਰੀ ਨੀਤੀਆਂ ਨੂੰ ਲੋਕਾਂ ਵਿਚ ਪਹੁੰਚਾਇਆ ਹੈ, ਉਸ ਦੀ ਜਿੰਨੀ ਪ੍ਰਸ਼ੰਸਾ ਕੀਤੀ ਜਾਵੇ ਓਨੀ ਘੱਟ ਹੈ। ਅਸੀਂ ਵਿਕਸਿਤ ਭਾਰਤ ਦੇ ਟੀਚੇ ਨੂੰ ਲੈ ਕੇ ਅੱਗੇ ਵਧ ਰਹੇ ਹਾਂ। ਅਸੀਂ ਨਾ ਤਾਂ ਰੁਕਣਾ ਹੈ ਅਤੇ ਨਾ ਹੀ ਥੱਕਣਾ ਹੈ। ਅਸੀਂ ਭਾਰਤ ਨੂੰ ਜੇਤੂ ਬਣਾਉਣਾ ਹੈ। ਅੱਜ ਅਸੀਂ ਮਿਲ ਕੇ ਇਸ ਦਿਸ਼ਾ ਵਿਚ ਇਕ ਮਜ਼ਬੂਤ ​​ਕਦਮ ਚੁੱਕਿਆ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments