ਲੁਧਿਆਣਾ: ਤੇਜ਼ਧਾਰ ਹਥਿਆਰ ਦਿਖਾ ਕੇ ਲੁੱਟ-ਖੋਹ ਦੀ ਵਰਦਾਤਾਂ ਨੂੰ ਅੰਜਾਮ ਦੇਣ ਵਾਲੇ ਇੱਕ ਸ਼ੱਕੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ । ਪੁਲਿਸ ਨੇ ਮੁਲਜ਼ਮ ਤੋਂ ਛੇ ਚੋਰੀ ਕੀਤੇ ਮੋਬਾਈਲ ਫੋਨ ਅਤੇ ਇੱਕ ਦਾਤਰ ਬਰਾਮਦ ਕੀਤੀ ਹੈ। ਫੋਕਲ ਪੁਆਇੰਟ ਥਾਣੇ ਦੀ ਪੁਲਿਸ ਨੇ ਢਾਂਧਾਰੀ ਖੁਰਦ ਦੇ ਰਹਿਣ ਵਾਲੇ ਸ਼ਿਵਮ ਕੁਮਾਰ ਦੇ ਬਿਆਨ ਦੇ ਆਧਾਰ ‘ਤੇ ਮੁਲਜ਼ਮ ਵਿਰੁੱਧ ਕੇਸ ਦਰਜ ਕੀਤਾ ਹੈ। ਪੁਲਿਸ ਨੇ ਮੁਲਜ਼ਮ ਦੀ ਪਛਾਣ ਜ਼ੋਰਾ ਸਿੰਘ ਉਰਫ਼ ਸੰਨੀ ਵਜੋਂ ਕੀਤੀ ਹੈ, ਜੋ ਕਿ ਢਾਂਧਾਰੀ ਖੁਰਦ ਦਾ ਰਹਿਣ ਵਾਲਾ ਹੈ।
ਪੁਲਿਸ ਨੂੰ ਦਿੱਤੇ ਆਪਣੇ ਬਿਆਨ ਵਿੱਚ, ਸ਼ਿਵਮ ਕੁਮਾਰ ਨੇ ਦੱਸਿਆ ਕਿ ਉਹ ਆਪਣੀ ਡਿਊਟੀ ਖਤਮ ਕਰਕੇ ਘਰ ਵਾਪਸ ਆ ਰਿਹਾ ਸੀ ਤਾਂ ਇੱਕ ਕਲੀਨ-ਸ਼ੇਵ ਵਿਅਕਤੀ ਨੇ ਉਸਨੂੰ ਰੋਕਿਆ, ਦਾਤਰ ਦਿਖਾਈ ਅਤੇ ₹2,000 ਨਕਦੀ ਅਤੇ ਉਸਦਾ ਮੋਬਾਈਲ ਫੋਨ ਖੋਹ ਲਿਆ, ਉਸਨੂੰ ਧਮਕਾਉਂਦਿਆਂ ਹੋਇਆ ਉੱਥੋ ਭੱਜ ਗਿਆ। ਉਸਨੇ ਪੁਲਿਸ ਸ਼ਿਕਾਇਤ ਦਰਜ ਕਰਵਾਈ। ਸਬ-ਇੰਸਪੈਕਟਰ ਰਜਿੰਦਰ ਸਿੰਘ ਨੇ ਦੱਸਿਆ ਕਿ ਜਾਂਚ ਦੌਰਾਨ, ਪੁਲਿਸ ਨੇ ਮੁਲਜ਼ਮ ਦੀ ਪਛਾਣ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਤੋਂ ਛੇ ਮੋਬਾਈਲ ਫੋਨ ਅਤੇ ਇੱਕ ਦਾਤਰ ਬਰਾਮਦ ਕੀਤੀ ਗਈ। ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ ਅਤੇ ਹੋਰ ਘਟਨਾਵਾਂ ਦੀ ਜਾਂਚ ਲਈ ਪੁਲਿਸ ਰਿਮਾਂਡ ‘ਤੇ ਲਿਆ ਗਿਆ ਹੈ।
