HomePunjabਪੁਲਿਸ ਨੇ ਵਾਹਨ ਚੋਰੀ ਕਰਨ ਵਾਲੇ 2 ਵਿਅਕਤੀਆਂ ਨੂੰ 4 ਚੋਰੀ ਦੇ...

ਪੁਲਿਸ ਨੇ ਵਾਹਨ ਚੋਰੀ ਕਰਨ ਵਾਲੇ 2 ਵਿਅਕਤੀਆਂ ਨੂੰ 4 ਚੋਰੀ ਦੇ ਮੋਟਰਸਾਈਕਲਾਂ ਸਮੇਤ ਕੀਤਾ ਕਾਬੂ

ਹਾਜੀਪੁਰ : ਹਾਜੀਪੁਰ (Hajipur) ਪੁਲਿਸ ਦੇ ਐੱਸ.ਐਸ.ਪੀ ਹੁਸ਼ਿਆਰਪੁਰ ਸਰਤਾਜ ਸਿੰਘ ਚਾਹਲ (SSP Hoshiarpur Sartaj Singh Chahal) ਅਤੇ ਡੀ.ਐਸ.ਪੀ. ਮੁਕੇਰੀਆਂ ਕੁਲਵਿੰਦਰ ਸਿੰਘ ਵਿਰਕ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਾਹਨ ਚੋਰੀਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਦੋ ਵਿਅਕਤੀਆਂ ਕੋਲੋਂ 4 ਚੋਰੀ ਦੇ ਬਾਈਕ ਬਰਾਮਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਹਾਜੀਪੁਰ ਸੁਭਾਸ਼ ਚੰਦਰ ਨੇ ਦੱਸਿਆ ਕਿ ਥਾਣਾ ਹਾਜੀਪੁਰ ਦੇ ਏ.ਐਸ.ਆਈ. ਪਵਨ ਕੁਮਾਰ ਨੇ ਆਪਣੀ ਪੁਲਿਸ ਪਾਰਟੀ ਸਮੇਤ ਜੀ.ਟੀ.ਰੋਡ ਖਾਤੀਗੜ੍ਹ ਨੇੜੇ ਨਾਕਾਬੰਦੀ ਦੌਰਾਨ ਗੁਪਤ ਸੂਚਨਾ ਦੇ ਆਧਾਰ ‘ਤੇ ਪਰਮਜੀਤ ਸਿੰਘ ਪੰਮਾ ਪੁੱਤਰ ਸੋਮ ਰਾਜ ਵਾਸੀ ਪਿੰਡ ਦੇਪੁਰ ਥਾਣਾ ਤਲਵਾੜਾ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕਰਕੇ ਉਸ ਖ਼ਿਲਾਫ਼ ਥਾਣਾ ਸਦਰ ਵਿਖੇ ਮਾਮਲਾ ਦਰਜ ਕਰ ਲਿਆ ਹੈ।

ਥਾਣਾ ਹਾਜੀਪੁਰ ਦੀ ਪੁਲਿਸ ਨੇ ਮਾਮਲਾ ਦਰਜ ਕਰ ਕੇ ਪਰਮਜੀਤ ਸਿੰਘ ਪੰਮਾ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਸ਼ੁਰੂ ਕਰ ਦਿੱਤੀ ਤਾਂ ਉਸ ਨੇ ਮੰਨਿਆ ਕਿ ਉਹ ਪ੍ਰਿੰਸ ਪੁੱਤਰ ਸਤੀਸ਼ ਕੁਮਾਰ ਵਾਸੀ ਸਿਪਰੀਆਂ ਥਾਣਾ ਹਾਜੀਪੁਰ ਨਾਲ ਮਿਲ ਕੇ ਬਾਈਕ ਚੋਰੀ ਕਰਦਾ ਸੀ। ਜਾਂਚ ਦੌਰਾਨ ਪ੍ਰਿੰਸ ਨੂੰ ਹਿਰਾਸਤ ‘ਚ ਲੈ ਕੇ ਦੋਵਾਂ ਪਾਸੋਂ ਚੋਰੀ ਦੇ ਚਾਰ ਬਾਈਕ ਬਰਾਮਦ ਕਰ ਲਏ ਗਏ ਹਨ ਅਤੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।

 

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments