HomePunjabਪੁਲਿਸ ਨੇ ਇੱਕ ਵਿਅਕਤੀ ਨੂੰ ਹੈਰੋਇਨ ਸਮੇਤ ਕੀਤਾ ਕਾਬੂ

ਪੁਲਿਸ ਨੇ ਇੱਕ ਵਿਅਕਤੀ ਨੂੰ ਹੈਰੋਇਨ ਸਮੇਤ ਕੀਤਾ ਕਾਬੂ

ਫ਼ਿਰੋਜ਼ਪੁਰ : ਥਾਣਾ ਸਿਟੀ ਦੇ ਐਸ.ਆਈ ਬੂਟਾ ਸਿੰਘ ਦੀ ਅਗਵਾਈ ਹੇਠਲੀ ਟੀਮ ਨੇ ਗਸ਼ਤ ਦੌਰਾਨ ਇੱਕ ਸ਼ੱਕੀ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ। ਐਸ.ਆਈ. ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਹੇਠ ਟੀਮ ਖਾਈ ਰੋਡ ’ਤੇ ਗਸ਼ਤ ਕਰ ਰਹੀ ਸੀ ਤਾਂ ਪੈਟਰੋਲ ਪੰਪ ਨੇੜੇ ਝਾੜੀਆਂ ਵਿੱਚੋਂ ਨਿਕਲਿਆ ਇੱਕ ਸ਼ੱਕੀ ਨੌਜਵਾਨ ਪੁਲਿਸ ਨੂੰ ਦੇਖ ਕੇ ਲੁਕਣ ਦੀ ਕੋਸ਼ਿਸ਼ ਕਰਨ ਲੱਗਾ।

ਜਦੋਂ ਉਸ ਨੂੰ ਫੜ ਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 25 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਦੀ ਪਛਾਣ ਸੁਖਦੇਵ ਸਿੰਘ ਦੇਬੂ ਪਿੰਡ ਕਮਲਦੀਨ ਨਿਆਜ਼ੀਆਂ ਵਜੋਂ ਹੋਈ ਹੈ ਅਤੇ ਉਸ ਖ਼ਿਲਾਫ਼ ਐਨਡੀਪੀਐਸ ਐਕਟ ਦਾ ਕੇਸ ਦਰਜ ਕਰਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments